ਚੰਡੀਗੜ੍ਹ, 14.05.2026:
ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਸਕੱਤਰ, ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਸਟੇਟ ਕੁਆਲਿਟੀ ਅਸ਼ੋਰੈਂਸ ਕਮੇਟੀ (ਐੱਸਕਿਊਏਸੀ/SQAC) ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਯੂਟੀ ਚੰਡੀਗੜ੍ਹ ਦੀਆਂ ਸਿਹਤ ਸੰਸਥਾਵਾਂ ਵਿੱਚ ਗੁਣਵੱਤਾ ਪ੍ਰਮਾਣਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਵਿੱਚ ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਡਾਇਰੈਕਟਰ ਸਿਹਤ ਸੇਵਾਵਾਂ-ਅਤੇ-ਐੱਮਡੀ, ਐੱਨਐੱਚਐੱਮ ਡਾ. ਸੁਮਨ ਸਿੰਘ, ਡਾਇਰੈਕਟਰ ਪ੍ਰਿੰਸੀਪਲ, ਜੀਐੱਮਸੀਐੱਚ-32 ਡਾ. ਰਵਨੀਤ ਕੌਰ, ਵਿਭਿੰਨ ਸਿਹਤ ਸੰਸਥਾਵਾਂ, ਇੰਜੀਨੀਅਰਿੰਗ ਵਿਭਾਗ
ਦੇ ਪ੍ਰਤੀਨਿਧੀਆਂ ਅਤੇ ਹੋਰ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ।
ਮੀਟਿੰਗ ਦੇ ਦੌਰਾਨ ਸਿਹਤ ਸਕੱਤਰ ਨੇ ਪੰਜ ਸਿਹਤ ਸੰਸਥਾਵਾਂ ਦੁਆਰਾ ਰਾਸ਼ਟਰੀ ਗੁਣਵੱਤਾ ਪ੍ਰਮਾਣਨ ਪ੍ਰਾਪਤ ਕਰਨ ਦੀ ਉਪਲਬਧੀ ਦੀ ਸਮੀਖਿਆ ਕੀਤੀ, ਜਿਨ੍ਹਾਂ ਵਿੱਚ ਜ਼ਿਲ੍ਹਾ ਹਸਪਤਾਲ, ਜੀਐੱਮਐੱਸਐੱਚ-16 ਨੇ 96.29% ਅੰਕ ਪ੍ਰਾਪਤ ਕੀਤੇ। ਉਨ੍ਹਾਂ ਨੇ 11 ਸਿਹਤ ਸੰਸਥਾਵਾਂ ਨੂੰ ਰਾਜ ਗੁਣਵੱਤਾ ਪ੍ਰਮਾਣਨ ਪ੍ਰਾਪਤ ਹੋਣ ਦੀ ਵੀ ਸਮੀਖਿਆ ਕੀਤੀ ਅਤੇ ਇਸ ਨੂੰ ਚੰਡੀਗੜ੍ਹ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਦੱਸਿਆ।
ਸਿਹਤ ਸਕੱਤਰ ਨੇ ਕਿਹਾ ਕਿ ਮੌਜੂਦਾ ਅੰਕ ਉਤਸ਼ਾਹਜਨਕ ਹਨ, ਲੇਕਿਨ ਯੂ.ਟੀ. ਚੰਡੀਗੜ੍ਹ ਦੀਆਂ ਸਾਰੀਆਂ ਜਨਤਕ ਸਿਹਤ ਸੰਸਥਾਵਾਂ ਨੂੰ ਰਾਸ਼ਟਰੀ ਮਾਨਤਾ ਦਿਵਾਉਣਾ ਅੰਤਿਮ ਲਕਸ਼ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਉਨ੍ਹਾਂ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਮੌਜੂਦਾ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਦੀਆਂ ਕਮੀਆਂ ਨੂੰ ਦੂਰ ਕਰਨ ਹਿਤ ਸਮਾਂਬੱਧ ਕਾਰਜ ਯੋਜਨਾਵਾਂ ਤਿਆਰ ਕਰਕੇ ਉਨ੍ਹਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਇੰਜੀਨੀਅਰਿੰਗ ਵਿਭਾਗ ਨੂੰ ਵੀ ਰਾਜ ਗੁਣਵੱਤਾ ਸੈੱਲ ਨਾਲ ਤਾਲਮੇਲ ਸਥਾਪਿਤ ਕਰਦੇ ਹੋਏ ਸਾਰੇ ਜ਼ਰੂਰੀ ਇੰਜੀਨੀਅਰਿੰਗ ਕਾਰਜ ਸਮੇਂ ‘ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਕਿ ਰਾਸ਼ਟਰੀ ਗੁਣਵੱਤਾ ਭਰੋਸਾ ਮਿਆਰ (ਐੱਨਕਿਊਏਐੱਸ/NQAS) ਪ੍ਰਮਾਣਨ ਦੇ ਨਿਰਧਾਰਿਤ ਮਿਆਰਾਂ ਦੇ ਅਨੁਰੂਪ ਸਾਰੀਆਂ ਬੁਨਿਆਦੀ ਢਾਂਚੇ ਸਬੰਧੀ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ।