ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲਿਆਂ ’ਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਤੋਂ ਪਹਿਲਾਂ ਰਿਹਾਅ ਕਰਨ ਦੀ ਮੰਗ ਗ਼ੈਰ-ਇਕਲਾਖੀ ਤੇ ਗ਼ੈਰ-ਸੰਵਿਧਾਨ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

by | Aug 26, 2025 | breaking news, daily | 0 comments

ਸ੍ਰੀ ਅੰਮ੍ਰਿਤਸਰ, 26 ਅਗਸਤ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪ੍ਰਕਾਸ਼ਿਤ ਹੋਈ ਇੱਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੀਬੀਆਈ ਅਦਾਲਤ ਵੱਲੋਂ ਲਗਭਗ ਤਿੰਨ ਦਹਾਕਿਆਂ ਬਾਅਦ ਦੋਸ਼ੀ ਕਰਾਰ ਦਿੱਤੇ ਗਏ ਕਈ ਪੁਲਿਸ ਅਧਿਕਾਰੀਆਂ ਦੇ ਹੱਕ ਵਿੱਚ ਖੜ੍ਹਣਾ ਅਤੇ ਰਾਜਪਾਲ ਪੰਜਾਬ ਪਾਸੋਂ ਉਨ੍ਹਾਂ ਦੀ ਰਿਹਾਈ ਤੇ ਹੋਰ ਸਹੂਲਤਾਂ ਬਹਾਲ ਕਰਨ ਦੀ ਮੰਗ ਕਰਨਾ ਗ਼ੈਰ-ਇਕਲਾਖੀ ਤੇ ਗ਼ੈਰ-ਸੰਵਿਧਾਨਕ ਹੈ। ਜਥੇਦਾਰ ਗੜਗੱਜ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਆਖਿਆ ਕਿ ਸੀਬੀਆਈ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਪਿਛਲੇ ਤਿੰਨ ਦਹਾਕਿਆਂ ਤੋਂ ਲੰਮੀ ਕਾਨੂੰਨੀ ਲੜਾਈ ਲੜਣੀ ਪਈ ਹੈ, ਜਿਸ ਦੌਰਾਨ ਦੋਸ਼ੀਆਂ ਨੂੰ ਤਰੱਕੀਆਂ ਤੇ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਹੁਣ ਸਰਕਾਰ ਉਨ੍ਹਾਂ ਨੂੰ ਛੱਡਣ ਦੇ ਬਹਾਨੇ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਜਿਹਾ ਕਰਨਾ ਹੈ ਤਾਂ ਅਦਾਲਤ ਵੱਲੋਂ ਦਿੱਤੀਆਂ ਸਜ਼ਾਵਾਂ ਦਾ ਕੀ ਮਤਲਬ ਰਹਿ ਜਾਂਦਾ ਹੈ।

ਇਨ੍ਹਾਂ ਪੁਲਿਸ ਅਧਿਕਾਰੀਆਂ ਨੇ 1990-94 ਵਿੱਚ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਚੁੱਕ ਕੇ ਝੂਠੇ ਮੁਕਾਬਲਿਆਂ ਵਿਚ ਕਤਲ ਕੀਤਾ ਸੀ, ਜਿਸ ਲਈ ਇਨ੍ਹਾਂ ਨੂੰ ਸਜ਼ਾ ਮਿਲਣੀ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਬਾਬਾ ਚਰਨ ਸਿੰਘ ਕਾਰ ਸੇਵਾ ਵਾਲੇ, ਭਾਈ ਜਸਵੰਤ ਸਿੰਘ ਖਾਲੜਾ, ਸ਼ਹੀਦ ਭਗਤ ਸਿੰਘ ਦੇ ਰਿਸਤੇਦਾਰ ਸ. ਕੁਲਜੀਤ ਸਿੰਘ ਢੱਟ, ਭਾਰਤ ਦੀ ਅਜ਼ਾਦੀ ਸੰਘਰਸ਼ ’ਚ ਯੋਗਦਾਨ ਪਾਉਣ ਵਾਲੇ ਸ. ਸੁਲੱਖਣ ਸਿੰਘ ਭਕਨਾ, ਫੌਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੁਲਿਸ ਅਤੇ ਬਿਜਲੀ ਬੋਰਡ ਤੇ ਕਈ ਅਧਿਕਾਰੀਆਂ ਤੇ ਹੋਰਨਾਂ ਨੂੰ ਚੁੱਕ ਕੇ ਕਤਲ ਕਰਨ ਦੇ ਕੇਸਾਂ ਵਿਚ ਇਨ੍ਹਾਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਸਜ਼ਾਵਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਿਸ ਅਫ਼ਸਰਾਂ ਨੂੰ ਰਿਹਾਅ ਕਰਨਾ ਪੀੜਤ ਪਰਿਵਾਰਾਂ ਨਾਲ ਇੱਕ ਹੋਰ ਬੇਇਨਸਾਫ਼ੀ ਹੋਵੇਗੀ।

ਜਥੇਦਾਰ ਗੜਗੱਜ ਨੇ ਰਾਜਪਾਲ ਸ੍ਰੀ ਕਟਾਰੀਆ ਨੂੰ ਆਖਿਆ ਇਹ ਮਾਮਲਾ ਪੰਜਾਬ ਅੰਦਰ ਲੰਮਾ ਸਮਾਂ ਚੱਲੇ ਮਨੁੱਖੀ ਅਧਿਕਾਰਾਂ ਦੇ ਵੱਡੇ ਘਾਣ ਨਾਲ ਜੁੜਿਆ ਹੈ ਇਸ ਲਈ ਕੋਈ ਵੀ ਫੈਸਲਾ ਪੰਜਾਬੀਆਂ ਖ਼ਾਸਕਰ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਵੀ ਬਹੁਤ ਹੀ ਮਾੜੀ ਤੇ ਦੁਖਦਾਈ ਗੱਲ ਹੈ ਕਿ ਮੀਡੀਆ ਦਾ ਇੱਕ ਹਿੱਸਾ ਵੀ ਇਸ ਸਿੱਖ-ਵਿਰੋਧੀ ਬਿਰਤਾਂਤ ਨੂੰ ਅਗਾਂਹ ਵਧਾਉਣ ਦਾ ਰੋਲ ਅਦਾ ਕਰ ਰਿਹਾ ਹੈ ਜਦਕਿ ਇਸ ਨੂੰ ਨਿਰਪੱਖ ਤੇ ਨਿਆਂਪੂਰਣ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਮੀਡੀਆ ਵੱਲੋਂ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਤੁਲਨਾ ਦਹਾਕਿਆਂ ਤੋਂ ਸਜ਼ਾ ਭੁਗਤ ਰਹੇ ਬੰਦੀ ਸਿੰਘਾਂ ਨਾਲ ਕੀਤੀ ਗਈ ਹੈ, ਇਹ ਬਿਲਕੁਲ ਗਲਤ ਅਤੇ ਸ਼ਰਾਰਤ ਭਰੀ ਲਿਖਣੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਲੰਮਾ ਸਮਾਂ ਜੇਲ੍ਹਾਂ ਵਿੱਚ ਕੈਦ ਕੱਟ ਚੁੱਕੇ ਹਨ ਜਦਕਿ ਝੂਠੇ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦਿਵਾਉਣ ਵਿੱਚ ਹੀ ਤੀਹ-ਤੀਹ ਸਾਲਾਂ ਦਾ ਸਮਾਂ ਲੱਗਿਆ ਗਿਆ ਹੈ। ਇਹ ਪੁਲਿਸ ਅਧਿਕਾਰੀ ਪਿਛਲੇ ਤੀਹ ਸਾਲਾਂ ਤੋਂ ਅਜ਼ਾਦ ਸਨ ਅਤੇ ਇਨ੍ਹਾਂ ਨੂੰ ਸਜ਼ਾਵਾਂ ਪਿਛਲੇ ਤਿੰਨ ਸਾਲਾਂ ਤੋਂ ਹੀ ਹੋ ਰਹੀਆਂ ਹਨ। ਇਨ੍ਹਾਂ ਦੋਵਾਂ ਪੱਖਾਂ ਦੀ ਤੁਲਨਾ ਕਿਵੇਂ ਕੀਤੀ ਜਾ ਸਕਦੀ ਹੈ ਅਤੇ ਇਹ ਵਾਜਬ ਕਿਵੇਂ ਹੈ? ਉਨ੍ਹਾਂ ਕਿਹਾ ਕਿ ਜਿਹੜੇ ਵੀ ਬੰਦੀ ਸਿੰਘਾਂ ਦੀ ਰਿਹਾਈ ਹੋਈ ਹੈ, ਉਹ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਹੈ, ਜੋ ਕਿ ਨਿਆਂਪੂਰਣ ਹੈ। ਉਨ੍ਹਾਂ ਕਿਹਾ ਕਿ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਸਮੇਤ ਕਈ ਸਿੰਘ ਅਜਿਹੇ ਹਨ ਜਿਹੜੇ ਅਜੇ ਵੀ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾ ਵਿੱਚ ਨਜ਼ਰਬੰਦ ਹਨ, ਜੋ ਕਿ ਸਰਕਾਰਾਂ ਵੱਲੋਂ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਹਾਲੇ ਤੱਕ ਪੂਰੀ ਤਰ੍ਹਾਂ ਇਨਸਾਫ਼ ਨਹੀਂ ਮਿਲਿਆ ਹੈ ਅਤੇ ਜਿਨ੍ਹਾਂ ਪਰਿਵਾਰਾਂ ਨੂੰ ਕੁਝ ਨਿਆਂ ਮਿਲਿਆ ਵੀ ਹੈ ਤਾਂ ਹੁਣ ਸਰਕਾਰ ਵੱਲੋਂ ਉਨ੍ਹਾਂ ਮਾਮਲਿਆਂ ਵਿੱਚ ਸਜ਼ਾ ਭੁਗਤ ਰਹੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਮੇਂ ਤੋਂ ਪਹਿਲਾਂ ਹੀ ਰਿਹਾਅ ਕਰਨ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਇਹ ਯਕੀਨੀ ਬਣਾਵੇ ਕਿ ਦੋਸ਼ੀ ਪੁਲਿਸ ਅਧਿਕਾਰੀ ਸੀਬੀਆਈ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਪੂਰੀ ਭੁਗਤਣ ਅਤੇ ਜੇਕਰ ਸਰਕਾਰ ਇਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਹੀ ਰਿਹਾਅ ਕਰਨ ਦੀ ਨੀਤੀ ਉੱਤੇ ਕੰਮ ਕਰੇਗੀ ਤਾਂ ਇਸ ਤੋਂ ਸਪੱਸ਼ਟ ਹੋ ਜਾਵੇਗਾ ਕਿ ਮੌਜੂਦਾ ਸਰਕਾਰ ਵੀ ਸਿੱਖਾਂ ਨੂੰ ਨਿਆਂ ਨਹੀਂ ਦੇਣਾ ਚਾਹੁੰਦੀ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਪਰਤੀਤ ਹੁੰਦਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਸੰਵਿਧਾਨ ਦੀ ਗੱਲ ਕਰਦੀ ਤਾਂ ਹੈ ਲੇਕਿਨ ਇਹ ਸੰਵਿਧਾਨ ਨੂੰ ਮੰਨਦੀ ਨਹੀਂ ਅਤੇ ਇਸ ਦੀ ਮਨਸ਼ਾ ਸਿੱਖਾਂ ਨੂੰ ਕੋਈ ਇਨਸਾਫ਼ ਨਹੀਂ ਦੇਣ ਦੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਪੁਲਿਸ ਦੇ ਨਾਲ ਰਲ ਕੇ ਅਜਿਹਾ ਮਾਹੌਲ ਸਿਰਜ ਰਹੀ ਹੈ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਜਲਦ ਹੀ ਬਾਹਰ ਕੱਢਿਆ ਜਾਵੇ। ਉਨ੍ਹਾਂ ਅਜਿਹੀ ਕਾਰਵਾਈ ਨੂੰ ਸੀਬੀਆਈ ਅਦਾਲਤ ਅਤੇ ਸੰਵਿਧਾਨ ਦਾ ਵੱਡਾ ਨਿਰਾਦਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵੀ ਪੰਜਾਬ ਅੰਦਰ ਮਨੁੱਖੀ ਅਧਿਕਾਰਾਂ ਦਾ ਅਜਿਹਾ ਘਾਣ ਆਮ ਕੀਤਾ ਜਾ ਰਿਹਾ ਹੈ, ਜੋ ਕਿ ਗਹਿਰੀ ਚਿੰਤਾ ਦਾ ਵਿਸ਼ਾ ਹੈ ਜਿਸ ਪ੍ਰਤੀ ਸਮੂਹ ਪੰਜਾਬ ਪੱਖੀ ਜਥੇਬੰਦੀਆਂ, ਸਿਆਸੀ ਧਿਰਾਂ, ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨ ਵਾਲੀਆਂ ਸੰਸਥਾਵਾਂ ਤੇ ਸਮਾਜਿਕ ਸੰਸਥਾਵਾਂ ਨੂੰ ਇਕਜੁੱਟਨਾ ਨਾਲ ਗੰਭੀਰ ਵਿਚਾਰ ਕਰਨੀ ਚਾਹੀਦੀ ਹੈ।

ਜਸਕਰਨ ਸਿੰਘ, 95177-89930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...