ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

by | Feb 11, 2026 | breaking news, daily | 0 comments

*•ਸਿੱਖਿਆ ਮੰਤਰੀ ਨੇ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ*

*•ਪੰਜਾਬ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਵਿੱਚ ਲਿਆਂਦਾ ਸੁਧਾਰ; ਪਟਿਆਲਾ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਿਆਂ ‘ਚ ਹੋਇਆ 11 ਫ਼ੀਸਦੀ ਵਾਧਾ,ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲ ਵਿੱਚ ਸ਼ਿਫਟ ਹੋਏ ਵਿਦਿਆਰਥੀ: ਹਰਜੋਤ ਸਿੰਘ ਬੈਂਸ*

*•ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ*

*•ਸੰਪੂਰਨ ਸਿੱਖਿਆ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ, ਬੈਂਸ ਵੱਲੋਂ ਪਟਿਆਲਾ ਦੇ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਇਨਡੋਰ ਸਪੋਰਟਸ ਕੰਪਲੈਕਸ ਦਾ ਲਿਆ ਜਾਇਜ਼ਾ*

*•200 ਤੋਂ ਵੱਧ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲਾਂ ਤੋਂ ਸਕੂਲ ਆਫ਼ ਐਮੀਨੈਂਸ ਵਿੱਚ ਜਾਣਾ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਵੱਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 10 ਫਰਵਰੀ:

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ​​ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਿੱਖਿਆ ਦੀ ਗੁਣਵੱਤਾ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਲਈ ਵਿਦਿਆਰਥੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ।

ਸਕੂਲ ਦਾ ਵਿਆਪਕ ਦੌਰਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।

ਸ. ਬੈਂਸ ਨੇ ਇਸ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਅਤਿ-ਆਧੁਨਿਕ ਇਨਡੋਰ ਸਪੋਰਟਸ ਕੰਪਲੈਕਸ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ, ਜਿਸ ਵਿੱਚ ਦੋ ਕਬੱਡੀ ਮੈਟ ਅਤੇ ਇੱਕ ਕੁਸ਼ਤੀ ਮੈਟ ਸਮੇਤ 2,000 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਪੱਖੋਂ ਸਿਹਤਮੰਦ ਬਣਾਉਣ ਲਈ ਮੁਕੰਮਲ ਸਿੱਖਿਆ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਿੱਖਿਆ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਾਡੇ ‘ਸਕੂਲ ਆਫ਼ ਐਮੀਨੈਂਸ’ ਸਿਰਫ਼ ਇਮਾਰਤਾਂ ਨਹੀਂ ਹਨ; ਇਹ ਭਵਿੱਖ ਦੇ ਨੇਤਾਵਾਂ ਅਤੇ ਪੇਸ਼ੇਵਰਾਂ ਦਾ ਆਧਾਰ ਹਨ।ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਸਾਡੀਆਂ ਨੀਤੀਆਂ ਅਤੇ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਤੱਖ ਪ੍ਰਮਾਣ ਹੈ।”

ਸਿੱਖਿਆ ਮੰਤਰੀ ਨੇ ਕਿਹਾ, “ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਸਾਡੇ ਵਿਦਿਆਰਥੀਆਂ ਵਿੱਚ ਨਿਵੇਸ਼ ਕਰਨਾ ਸਿੱਧੇ ਤੌਰ ‘ਤੇ ਪੰਜਾਬ ਅਤੇ ਦੇਸ਼ ਦੇ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ।”

ਸਕੂਲ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਇਸ ਅਕਾਦਮਿਕ ਸਾਲ ਇਸ ਸਕੂਲ ਦੇ ਦਾਖਲਿਆਂ ਵਿੱਚ 11 ਫ਼ੀਸਦੀ ਵਾਧਾ ਹੋਇਆ ਹੈ ਅਤੇ 200 ਤੋਂ ਵੱਧ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਆਏ ਹਨ, ਜੋ ਕਿ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ 400 ਤੋਂ ਵੱਧ ਵਿਦਿਆਰਥੀ ਛੇ ਸਕੂਲ ਬੱਸਾਂ ਰਾਹੀਂ ਆਵਾਜਾਈ ਸਹੂਲਤਾਂ ਦਾ ਲਾਭ ਲੈ ਰਹੇ ਹਨ, ਜੋ ਕਿ ਉੱਤਮਤਾ ਦੇ ਕੇਂਦਰ ਵਜੋਂ ਸਕੂਲ ਦੀ ਵਧਦੀ ਸਾਖ ਨੂੰ ਦਰਸਾਉਂਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...