ਸੁਖਬੀਰ ਬਾਦਲ ਵੱਲੋਂ ਆਪ ਸਰਕਾਰ ਨੂੰ ਚੇਤਾਵਨੀ: ਅਕਾਲੀ ਦਲ ਇਸਨੂੰ ਸਰਕਾਰੀ ਜ਼ਮੀਨਾਂ ਵੇਚ ਕੇ ਦਿੱਲੀ

by | Oct 4, 2025 | breaking news, daily, politics | 0 comments

ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਨਹੀਂ ਦੇਵੇਗਾ

ਕਿਹਾ ਕਿ ਸਰਕਾਰ ਮੁਹਾਲੀ ਵਿਚ 12 ਏਕੜ ਵਿਚ ਫੈਲੀ ਆਧੁਨਿਕ ਫਲ ਤੇ ਸਬਜ਼ੀ ਮੰਡੀ ਦੀ ਜ਼ਮੀਨ ਦੀ ਨਿਲਾਮੀ ਕਰ ਕੇ ਆਪਣੀਆਂ ਦੁਕਾਨਾਂ ਚਲਾ ਰਹੇ ਵਪਾਰੀਆਂ ਤੋਂ ਉਹਨਾਂ ਦਾ ਰੋਜ਼ਗਾਰ ਖੋਹਣ ਲਈ ਯਤਨਸ਼ੀਲ

ਹੜ੍ਹ ਮਾਰੇ ਪਿੰਡਾਂ ਦਾ ਕੀਤਾ ਦੌਰਾ, ਪ੍ਰਭਾਵਤ ਇਲਾਕਿਆਂ ਲਈ 25 ਟਰਾਲੀਆਂ ਮੱਕੀ ਦੇ ਅਚਾਰ ਦੀਆਂ ਕੀਤੀਆਂ ਰਵਾਨਾ

ਫਾਜ਼ਿਲਕਾ, 4 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਸਨੂੰ ਬੇਸ਼ਕੀਮਤੀ ਸਰਕਾਰੀ ਜ਼ਮੀਨ ਵੇਚ ਕੇ ਇਸਦੀ ਦਿੱਲੀ ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਨਹੀਂ ਦੇਵੇਗੀ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਵਾਸਤੇ 25 ਟਰਾਲੀਆਂ ਮੱਕੀ ਦੇ ਅਚਾਰ ਦੀਆਂ ਰਵਾਨਾ ਕੀਤੀਆਂ, ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਜੋ ਜਾਇਦਾਦਾਂ ਨਿਲਾਮ ਕਰਨੀਆਂ ਚਾਹੁੰਦੀ ਹੈ, ਉਹਨਾਂ ਵਿਚ ਮੁਹਾਲੀ ਦੀ 12 ਏਕੜ ਵਿਚ ਫੈਲੀ ਆਧੁਨਿਕ ਫਲ ਤੇ ਸਬਜ਼ੀ ਮੰਡੀ ਵੀ ਸ਼ਾਮਲ ਹੈ ਜਿਸਨੂੰ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਥਾਪਿਤ ਕੀਤਾ ਸੀ। ਉਹਨਾਂ ਕਿਹਾ ਕਿ ਇਸ ਮੰਡੀ ਵਿਚ ਸਬਜ਼ੀ ਤੇ ਫਲਾਂ ਦੀਆਂ ਦੁਕਾਨਾਂ ਇਕ ਸਾਲ ਪਹਿਲਾਂ ਹੀ ਮੰਡੀ ਬੋਰਡ ਨੇ ਨਿਲਾਮ ਕਰਕੇ ਅਲਾਟ ਕੀਤੀਆਂ ਸਨ। ਉਹਨਾਂ ਕਿਹਾ ਕਿ ਮੌਕੇ ਦੁਕਾਨਾਂ ਪਹਿਲਾਂ ਹੀ ਚਲ ਰਹੀਆਂ ਹਨ ਤੇ ਹੁਣ ਮੰਡੀ ਬੋਰਡ ਨੇ ਫੈਸਲਾ ਕੀਤਾ ਹੈ ਕਿ ਪਿਛਲੀ ਨਿਲਾਮੀ ਰੱਦ ਕੀਤੀ ਜਾਵੇ ਅਤੇ ਦੁਕਾਨਦਾਰਾਂ ਤੋਂ ਉਹਨਾਂ ਦਾ ਰੋਜ਼ਗਾਰ ਖੋਹਿਆ ਜਾਵੇ। ਉਹਨਾਂ ਕਿਹਾ ਕਿ ਅਸੀਂ ਇਹ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵਾਂਗੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਪਟਿਆਲਾ ਵਿਚ 8 ਏਕੜ ਵਿਚ ਫੈਲੀ ਪ੍ਰਿੰਟਿੰਗ ਪ੍ਰੈਸ ਕਲੌਨੀ, ਪ੍ਰਿੰਟਿੰਗ ਪ੍ਰੈਸ ਦੀ ਥਾਂ (10 ਏਕੜ), ਲੁਧਿਆਣਾ ਵਿਚ ਪਸ਼ੂ ਹਸਪਤਾਲ ਦੀ ਥਾਂ (2.27 ਏਕੜ), ਤਰਨਤਾਰਨ ਵਿਚ ਸ਼ੇਰੋਂ ਖੰਡ ਮਿੱਲ (89 ਏਕੜ) ਅਤੇ ਗੁਰਦਾਸਪੁਰ ਵਿਚ ਪੀ ਡਬਲਿਊ ਡੀ ਗੈਸਟ ਹਾਊਸ (1.75 ਏਕੜ) ਵੇਚਣਾ ਚਾਹੁੰਦੀ ਹੈ ਜਿਸ ਵਿਚੋਂ ਭ੍ਰਿਸ਼ਟਾਚਾਰ ਦੀ ਮੁਸ਼ਕ ਆਉਂਦੀ ਹੈ। ਉਹਨਾਂ ਕਿਹਾ ਕਿ ਇਹ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਸਸਤੇ ਭਾਅ ਵੇਚਣ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਜਾਇਦਾਦਾਂ ਪੰਜਾਬੀਆਂ ਦੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਦੀ ਵਰਤੋਂ ਦਿੱਲੀ ਦੀ ਆਪ ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਵਾਸਤੇ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਆਪ ਸਰਕਾਰ ਰਾਜ ਕੁਦਰਤੀ ਆਫਤ ਫੰਡ ਦੇ 12 ਹਜ਼ਾਰ ਕਰੋੜ ਰੁਪਏ ਦੇ ਕੇਂਦਰੀ ਫੰਡਾਂ ਦਾ ਹਿਸਾਬ ਨਾ ਦੇਣ ਕਾਰਨ ਘਿਰ ਗਈ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਇਸ ਫੰਡ ਦਾ ਪੈਸਾ ਆਪ ਸਰਕਾਰ ਨੇ ਦੁਰਵਰਤੋ਼ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਉਹ ਸਰਕਾਰੀ ਜਾਇਦਾਦਾਂ ਵੇਚ ਕੇ ਹੋਰ ਪੈਸਾ ਇਕੱਠਾ ਕਰਨਾ ਚਾਹੁੰਦੀ ਹੈ।

ਸਰਦਾਰ ਬਾਦਲ ਨੇ ਹੜ੍ਹ ਮਾਰੇ ਪਿੰਡਾਂ ਸਾਬੂਆਣਾ, ਮਹਾਤਮ ਨਗਰ ਅਤੇ ਝੰਜਰ ਭੈਣੀ ਦਾ ਦੌਰਾ ਕੀਤਾ ਤੇ ਪਿੰਡਾਂ ਵਾਲਿਆਂ ਨਾਲ ਗੱਲਬਾਤ ਕੀਤੀ। ਕਿਸਾਨਾਂ ਨੇ ਆਪ ਸਰਕਾਰ ਪਹਿਲਾਂ ਤਾਂ ਜਦੋਂ ਉਹ ਹੜ੍ਹਾਂ ਵਿਚ ਘਿਰ ਗਏ ਤਾਂ ਉਹਨਾਂ ਦੀ ਮਦਦ ਵਾਸਤੇ ਨਿਤਰਣ ਵਿਚ ਅਸਫਲ ਰਹੀ ਅਤੇ ਹੁਣ ਉਹਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਸ਼ਰਮ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੀਤੇ ਐਲਾਨ ਮੁਤਾਬਕ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਵੀ ਜਾਰੀ ਨਹੀਂ ਕੀਤਾ। ਉਹਨਾਂ ਕਿਹਾ ਕਿ ਸੂਬੇ ਵਿਚ ਕਿਸਾਨ ਬਹੁਤ ਮੁਸ਼ਕਿਲ ਵਿਚ ਹਨ ਤੇ ਉਹਨਾਂ ਕੋਲ ਆਪਣੇ ਖੇਤਾਂ ਵਿਚੋਂ ਰੇਤਾ ਕੱਢਣ ਤੇ ਖੇਤਾਂ ਨੂੰ ਕਣਕ ਬੀਜਣ ਵਾਸਤੇ ਤਿਆਰ ਕਰਨ ਜੋਗੇ ਵੀ ਪੈਸੇ ਨਹੀਂ ਹਨ।

ਸਰਦਾਰ ਬਾਦਲ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਦੀ ਮਦਦ ਵਾਸਤੇ ਹਰ ਸੰਭਵ ਯਤਨ ਕਰੇਗਾ ਅਤੇ ਉਹ ਇਕ ਲੱਖ ਏਕੜ ਵਿਚ ਫਸਲ ਬੀਜਣ ਵਾਸਤੇ ਕਣਕ ਦੇ ਬੀਜ ਪ੍ਰਦਾਨ ਕਰ ਰਿਹਾ ਹੈ ਤੇ ਹੜ੍ਹ ਮਾਰੇ ਇਲਾਕਿਆਂ ਵਿਚ 50 ਹਜ਼ਾਰ ਗਰੀਬ ਪਰਿਵਾਰਾਂ ਨੂੰ ਰਾਸ਼ਨ ਪ੍ਰਦਾਨ ਕੀਤਾ ਜਾ ਰਿਹਾ ਹੈ।

ਪਿੰਡ ਸਾਬੂਆਣਾ ਦੀ ਸੰਗਤ ਦੀ ਮੰਗ ਤੇ ਸ. ਬਾਦਲ ਨੇ ਪਿੰਡ ਦੀ ਪੰਚਾਇਤ ਨੂੰ ਗਾਉਸ਼ਾਲਾ ਲਈ ਮੌਕੇ ਤੇ ਹੀ ਮਾਲੀ ਮਦਦ ਸਪੁਰਦ ਕੀਤੀ ਅਤੇ ਪਿੰਡ ਮਹਾਤਮ ਨਗਰ ਦੀ ਸੰਗਤ ਵਲੋਂ ਗੁਰੂਦਵਾਰਾ ਸਾਹਿਬ ਦੀ ਸੇਵਾ ਲਈ ਰੱਖੀ ਮੰਗ ਤੇ ਉਸਾਰੀ ਲਈ ਸੇਵਾ ਭੇਜਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਸੀਨੀਅਰ ਆਗੂ ਸੰਪੂਰਨ ਸਿੰਘ ਬਹਿਕ, ਸਤਿੰਦਰਜੀਤ ਸਿੰਘ ਮੰਟਾ, ਗੁਰਪਾਲ ਸਿੰਘ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਤਾਜ ਸਿੰਘ ਤਾਜੀ, ਜਗਸੀਰ ਸਿੰਘ ਬੱਬੂ ਜੈਮਲ ਵਾਲਾ ਅਤੇ ਰਾਜ ਡਿੱਬੀਪੁਰਾ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...