ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਪਿੰਡ ਬਾਦਲ ਦੇ ਸਮੂਹ ਵਾਸੀਆਂ ਨੇ ਮੀਰੀ ਪੀਰੀ ਖਾਲਸਾ ਮਾਰਚ ਦਾ ਕੀਤਾ ਨਿੱਘਾ ਸਵਾਗਤ

by | Aug 4, 2026 | breaking news, daily, politics | 0 comments

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਦਿਆਂ ਇੱਕ ਜੁੱਟ ਹੋਈਏ ਅਤੇ ਗੁਰੂ ਦੋਖੀ ਪੰਥ ਦੇ ਦੁਸ਼ਮਣਾਂ ਨੂੰ ਹਰਾਈਏ: ਸੁਖਬੀਰ ਸਿੰਘ ਬਾਦਲ

ਬਾਦਲ (ਸ੍ਰੀ ਮੁਕਤਸਰ ਸਾਹਿਬ), ਚੰਡੀਗੜ੍ਹ, 3 ਅਗਸਤ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥਦੇਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ਼ੁਰੂ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਪਿੰਡ ਬਾਦਲ ਪਹੁੰਚਿਆ। ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਐਮ ਪੀ ਤੇ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਸਮੇਤ ਪਿੰਡ ਬਾਦਲ ਦੀ ਸੰਗਤ ਨੇ ਖਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਖਾਲਸਾ ਮਾਰਚ ਵਿਚ ਸ਼ਾਮਲ ਸਮੁੱਚੀ ਸੰਗਤ ਗੁਰੂ ਘਰ ਵਿਚ ਨਤਮਸਤਕ ਹੋਈ ਤੇ ਲੰਗਰ ਛਕਿਆ। ਪਿੰਡ ਬਾਦਲ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੇ ਮਾਰਚ ਵਿਚ ਸ਼ਾਮਲ ਸੰਗਤ ਦੀ ਸੇਵਾ ਕੀਤੀ।
ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਿਚ ਮੀਰੀ ਪੀਰੀ ਖਾਲਸਾ ਮਾਰਚ ਜੋ ਮਾਝੇ ਦੀ ਧਰਤੀ ਤੋਂ ਹੋ ਕੇ ਮਾਲਵਾ ਵਿਚ ਬਾਦਲ ਪਿੰਡ ਪਹੁੰਚਿਆ। ਅੱਜ ਸਮੁੱਚੇ ਇਲਾਕੇ ਦੀ ਸੰਗਤ ਅੱਜ ਸੀਸ ਨਿਵਾ ਕੇ ਮਾਰਚ ਦਾ ਸਵਾਗਤ ਕਰਨ ਵਾਸਤੇ ਪਹੁੰਚੀ ਸੀ ਤੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਕਿਹਾ ਕਿ ਅਸੀਂ ਵਡਭਾਗੀ ਹਾਂ ਜੋ ਗੁਰੂ ਸਾਹਿਬ ਨੂੰ ਸਾਨੂੰ ਸੇਵਾ ਦਾ ਇਹ ਮੌਕਾ ਬਖਸ਼ਿਸ਼ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਬਹੁਤ ਸਾਰੀਆਂ ਤਾਕਤਾਂ ਖਾਲਸਾ ਪੰਥ ਨੂੰ ਕਮਜ਼ੋਰ ਕਰਨ ਵਾਸਤੇ ਸਾਜ਼ਿਸ਼ਾਂ ਰਚ ਰਹੀਆਂ ਹਨ ਤੇ ਸਾਡੇ ’ਤੇ ਹਮਲੇ ਹੋ ਰਹੇ ਹਨ, ਸਾਨੂੰ ਦੋਫਾੜ, ਤਿੰਨ ਫਾੜ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।
ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਦੁਸ਼ਮਣਾਂ ਨੂੰ ਹਰਾਉਣਾ ਸਮੇਂ ਦੀ ਬਹੁਤ ਵੱਡੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਮਿਹਰ ਕਰਨ ਖਾਲਸਾ ਪੰਥ ਨੂੰ ਚੜ੍ਹਦੀਕਲਾ ਤੇ ਏਕਤਾ ਬਖਸ਼ਣ ਤੇ ਹਿੰਮਤ ਬਖਸ਼ਣ ਕਿ ਅਸੀਂ ਖਾਲਸਾ ਪੰਥ ਦੇ ਦੁਸ਼ਮਣਾਂ ਨੂੰ ਨਕਾਰ ਸਕੀਏ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...