ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਦੇ ਹੜ੍ਹ ਪੀੜਤਾਂ ਲਈ ਖੋਲ੍ਹੇ ਦਿਲ, 20 ਹਜ਼ਾਰ ਲੀਟਰ ਡੀਜ਼ਲ ਦੀ ਵੱਡੀ ਰਾਹਤ ਦਾ ਐਲਾਨ

by | Aug 29, 2025 | breaking news, daily | 0 comments

ਬ੍ਰਹਮਪੁਰਾ ਦੀ ਬੇਨਤੀ ‘ਤੇ ਪਹੁੰਚੇ ਸਨ ਪਾਰਟੀ ਪ੍ਰਧਾਨ, ਸਰਕਾਰ ਬਣਨ ‘ਤੇ ਪੱਕੇ ਹੱਲ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਤੁਰੰਤ ‘ਰਾਹਤ ਫੰਡ’ ਜਾਰੀ ਕਰਨ – ਬ੍ਰਹਮਪੁਰਾ

ਤਰਨ ਤਾਰਨ 28 ਅਗਸਤ 2025: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕੇ ਦੇ ਹੜ੍ਹ ਪੀੜਤਾਂ ਲਈ 20,000 ਲੀਟਰ ਡੀਜ਼ਲ ਦੀ ਵੱਡੀ ਰਾਹਤ ਦੇਣ ਦੇ ਐਲਾਨ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪਾਰਟੀ ਪ੍ਰਧਾਨ ਨੂੰ ਹਲਕੇ ਦੇ ਪਿੰਡ ਗੋਇੰਦਵਾਲ ਸਾਹਿਬ, ਧੂੰਦਾ, ਭੈਲ, ਘੜਕਾ, ਮੁੰਡਾ ਪਿੰਡ ਆਦਿ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਤੋਂ ਜਾਣੂ ਕਰਵਾਇਆ ਸੀ, ਜਿੱਥੇ ਲਗਭਗ 15 ਹਜ਼ਾਰ ਏਕੜ ਫ਼ਸਲ ਬਰਬਾਦ ਹੋ ਗਈ ਹੈ। ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਸ੍ਰ. ਬਾਦਲ ਨੇ ਹਲਕੇ ਦਾ ਦੌਰਾ ਕੀਤਾ। ਸ੍ਰ. ਬ੍ਰਹਮਪੁਰਾ ਨੇ ਦੱਸਿਆ ਕਿ ਪ੍ਰਧਾਨ ਸਾਹਿਬ ਨੇ ਰਾਹਤ ਕਾਰਜਾਂ ਲਈ ਕੁੱਲ 20 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਐਲਾਨ ਕੀਤਾ ਹੈ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਆਪਣੇ ਟਰੈਕਟਰਾਂ ਨਾਲ ਸੇਵਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸ੍ਰ. ਬ੍ਰਹਮਪੁਰਾ ਨੇ ਕਿਹਾ, “ਮੈਂ ਸਮੁੱਚੇ ਹਲਕਾ ਵਾਸੀਆਂ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਸਾਡੀ ਪੁਕਾਰ ਸੁਣੀ। ਜਦੋਂ ‘ਆਪ’ ਸਰਕਾਰ ਪੂਰੀ ਤਰ੍ਹਾਂ ਗਾਇਬ ਹੈ, ਉਸ ਵੇਲੇ ਉਨ੍ਹਾਂ ਦੀ ਇਹ ਵੱਡੀ ਮਦਦ ਕਿਸਾਨਾਂ ਲਈ ਵੱਡੀ ਰਾਹਤ ਲੈ ਕੇ ਆਈ ਹੈ।

ਉਨ੍ਹਾਂ ਨੇ ‘ਆਪ’ ਸਰਕਾਰ ਨੂੰ ਵੀ ਆਪਣੀ ਜ਼ਿੰਮੇਵਾਰੀ ਯਾਦ ਦਿਵਾਉਂਦਿਆਂ ਕਿਹਾ, “ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬੇਨਤੀ ਹੈ ਕਿ ਸਭ ਦੀ ਇੱਕ ਸਾਰ ਮਦਦ ਕੀਤੀ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਜੀ, ਸਾਡੇ ਹਲਕੇ ਵਿੱਚ ਬਹੁਤ ਨੁਕਸਾਨ ਹੋਇਆ ਹੈ ਅਤੇ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੈ। ਕਿਰਪਾ ਕਰਕੇ ਤੁਰੰਤ ਸੂਬਾ ਆਫ਼ਤ ਰਾਹਤ ਫੰਡ ਜਾਰੀ ਕਰੋਂ। ਅਜਿਹੇ ਸੰਵੇਦਨਸ਼ੀਲ ਅਤੇ ਨਾਜ਼ੁਕ ਮੌਕੇ ‘ਤੇ ਸਿਆਸੀ ਵਿਤਕਰਾ ਨਾ ਕੀਤਾ ਜਾਵੇ।

ਅੰਤ ਵਿੱਚ, ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ,” ਮਿਹਰਬਾਨੀ ਕਰਕੇ ਆਪਣੇ ਲਾਡਲੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਹਦਾਇਤ ਕਰੋਂ ਕਿ ਬਿੰਨਾਂ ਕਿਸੇ ਪੱਖਪਾਤ ਦੇ ਹਰ ਲੋੜਵੰਦ ਤੱਕ ਪਹੁੰਚਣ, ਕਿਉਂਕਿ ਅਜਿਹੇ ਸਮੇਂ ਸਰਕਾਰਾਂ ਦੀ ਲੋੜ ਸਭ ਤੋਂ ਵੱਧ ਹੁੰਦੀ ਹੈ। – (ਸਮਾਪਤ)

ਜਾਰੀ ਕਰਤਾ:
ਦਮਨਜੀਤ ਸਿੰਘ
ਮੋਬਾਈਲ ਨੰ: 7428718135

ਨੱਥੀ: ਇਸ ਪ੍ਰੈੱਸ ਬਿਆਨ ਦੇ ਨਾਲ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਸੰਬੋਧਨ ਦੀ ਵੀਡੀਓ ਕਲਿੱਪ ਵੀ ਭੇਜੀ ਜਾ ਰਹੀ ਹੈ।
(https://www.facebook.com/share/v/16yLETp8az/)

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...