ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਵੱਖ-ਵੱਖ ਭਾਈਚਾਰਿਆਂ ’ਚ ਹਿੰਸਾ ਭੜਕਾਉਣ ਲਈ ਚੋਣ ਕਮਿਸ਼ਨ ਤੋਂ ਮਨੀਸ਼ ਸਿਸੋਦੀਆ ਖਿਲਾਫ ਕਾਰਵਾਈ ਮੰਗੀ

by | Aug 16, 2025 | breaking news, daily, politics | 0 comments

ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਕੀਤੀ ਮੰਗ, ਜ਼ੋਰ ਦੇ ਕੇ ਕਿਹਾ ਕਿ ਜ਼ਮਾਨਤ ਦੀ ਦੁਰਵਰਤੋਂ ਆਪ ਕੇਡਰ ਨੂੰ ਵੋਟਰਾਂ ਨੂੰ ਰਿਸ਼ਵਤ ਦੇ ਕੇ ਭ੍ਰਿਸ਼ਟਾਚਾਰ ’ਚ ਲਾਉਣ ਵਾਸਤੇ ਕੀਤੀ ਜਾ ਰਹੀ

ਚੰਡੀਗੜ੍ਹ, 16 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਕਾਰਵਾਈ ਕਰੇ ਜੋ ਪੰਜਾਬ ’ਚ ਵੱਖ-ਵੱਖ ਭਾਈਚਾਰਿਆਂ ਵਿਚਾਲੇ ਹਿੰਸਾ ਭੜਕਾਉਣ ਦਾ ਯਤਨ ਕਰ ਰਹੇ ਹਨ ਤੇ ਉਹਨਾਂ ਨੇ ਭ੍ਰਿਸ਼ਟਾਚਾਰ ਕੇਸ ਵਿਚ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਲਗਾਤਾਰ ਭੜਕਾਊ ਭਾਸ਼ਣ ਦੇ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ, ਜੋ ਹਾਲ ਹੀ ਵਿਚ ਮਨੀਸ਼ ਸਿਸੋਦੀਆ ਵੱਲੋਂ ਦਿੱਤੇ ਭਾਸ਼ਣ ਜਿਸਦੀ ਵੀਡੀਓ ਜਨਤਕ ਹੈ ਤੇ ਜਿਸ ਵਿਚ ਉਹ ਆਪ ਵਰਕਰਾਂ ਨੂੰ ਝੂਠ ਬੋਲਣ, ਝੂਠੇ ਵਾਅਦੇ ਕਰਨ, ਵੋਟਰਾਂ ਨੂੰ ਭਰਮਾਉਣ ਅਤੇ 2027 ਦੀਆਂ ਚੋਣਾਂ ਜਿੱਤਣ ਵਾਸਤੇ ਹਿੰਸਾ ਤੱਕ ਕਰਨ ਵਾਸਤੇ ਆਖ ਰਹੇ ਹਨ, ਨੇ ਕਿਹਾ ਕਿ ਇਹ ਇਸ ਗੱਲ ਦਾ ਸਬੂਤ ਹੈ ਕਿ ਆਪ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਇਸ ਲਈ ਚੋਣ ਕਮਿਸ਼ਨ ਨੂੰ ਉਹਨਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਉਹਨਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸਿਸੋਦੀਆ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਦੇਣ ਕਿਉਂਕਿ ਆਪ ਸਰਕਾਰ ਵੱਲੋਂ ਦਿੱਲੀ ਦੇ ਆਗੂ ਖਿਲਾਫ ਕੋਈ ਕਾਰਵਾਈ ਕਰਨ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉਹਨਾਂ ਸਰੋਤਿਆਂ ਵਿਚ ਸ਼ਾਮਲ ਸਨ ਜਦੋਂ ਸਿਸੋਦੀਆ ਨੇ ਇਹ ਟਿੱਪਣੀਆਂ ਕੀਤੀਆਂ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਸ਼ ਕਰਨੀ ਚਾਹੀਦੀ ਹੈ ਕਿਉ਼ਂਕਿ ਉਹ ਇਸਦੀ ਦੁਰਵਰਤੋਂ ਵੋਟਰਾਂ ਨੂੰ ਰਿਸ਼ਵਤ ਦੇ ਕੇ ਭ੍ਰਿਸ਼ਟਾਚਾਰ ਕਰਨ ਵਾਸਤੇ ਕਰ ਰਹੇ ਹਨ ਜਦੋਂ ਕਿ ਪਹਿਲਾਂ ਹੀ ਉਹ ਇਸ ਦੋਸ਼ ਵਿਚ ਕੇਸ ਦਾ ਸਾਹਮਣਾ ਕਰ ਰਹੇ ਹਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪ ਵੱਲੋਂ ਚੋਣਾਂ ਜਿੱਤਣ ਵਾਸਤੇ ਹਰ ਚੰਗਾ ਮਾੜਾ ਤਰੀਕਾ ਅਪਣਾਉਣ ਦੀ ਦਿੱਤੀ ਧਮਕੀ ਲਈ ਉਸਦੇ 2027 ਦੀਆਂ ਪੰਜਾਬ ਚੋਣਾਂ ਲੜਨ ’ਤੇ ਪਾਬੰਦੀ ਲਗਾਵੇ।

ਉਹਨਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਸੰਤਾਪ ਹੰਢਾਹਿਆ ਹੈ ਅਤੇ ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗੇ ਆਗੂਆਂ ਨੇ ਸਦੀਵੀਂ ਸ਼ਾਂਤੀ ਵਾਸਤੇ ਭਾਈਚਾਰਜਕ ਸਾਂਝ ਵਾਸਤੇ ਕਦਮ ਚੁੱਕੇ ਤਾਂ ਸ਼ਾਂਤੀ ਬਹਾਲ ਹੋਈ। ਉਹਨਾਂ ਕਿਹਾ ਕਿ ਹੁਣ ਦਿੱਲੀ ਆਧਾਰਿਤ ਆਗੂ ਸੂਬੇ ਵਿਚ ਅਰਾਜਕਤਾ ਅਤੇ ਫਿਰਕੂ ਹਿੰਸਾ ਫੈਲਾਉਣ ਲਈ ਯਤਨਸ਼ੀਲ ਹੈ ਤੇ ਆਪ ਕੇਡਰ ਨੂੰ ਅਗਲੀਆਂ ਚੋਣਾਂ ਵਿਚ ਹਿੰਸਕ ਕਦਮ ਚੁੱਕਣ ਵਾਸਤੇ ਆਖ ਰਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ 2014 ਵਿਚ ਪੰਜਾਬ ਵਿਚ ਆਪ ਦੀ ਆਮਦ ਤੋਂ ਬਾਅਦ ਹੋਈਆਂ ਘਿਨੌਣੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਸ਼ੁਰੂਆਤ ਨਾਲ ਸੰਬੰਧਾਂ ਦੀ ਵੀ ਜਾਂਚ ਕਰਾਵੇ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾਂ ਕਦੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨਹੀਂ ਹੋਈਆਂ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਦਿੱਲੀ ਦੇ ਸਾਬਕਾ ਵਿਧਾਇਕ ਨਰੇਸ਼ ਯਾਦਵ ਨੂੰ ਮਾਲੇਰਕੋਟਲਾ ਵਿਚ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਦਾ ਦੋਸ਼ੀ ਠਹਿਰਾਇਆ ਗਿਆ ਤੇ ਆਪ ਨੇ ਉਸ ਵੇਲੇ ਦੀ ਅਕਾਲੀ ਦਲ ਦੀ ਸਰਕਾਰ ਨੂੰ ਅਸਥਿਰ ਕਰਨ ਵਾਸਤੇ ਬੇਅਦਬੀ ਦੀਆਂ ਘਟਨਾਵਾਂ ਕਰਵਾਉਣ ਦੀ ਸਾਜ਼ਿਸ਼ ਰਚੀ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ’ਤੇ ਬੇਅਦਬੀ ਅਤੇ ਆਪ ਦੀ ਪੰਜਾਬ ਵਿਚ ਆਮਦ ਨਾਲ ਸੰਬੰਧਾਂ ਦੀਆਂ ਘਟਨਾਵਾਂ ਦੀ ਜਾਂਚ ਲਈ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸਨੇ ਤਾਂ ਨਰੇਸ਼ ਯਾਦਵ ਲਈ ਵੀ ਕਲੀਨ ਚਿੱਟ ਹਾਸਲ ਕਰਨ ਦਾ ਯਤਨ ਕੀਤਾ।
ਸਰਦਾਰ ਬਾਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਸਾਰੇ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਨਿਰਪੱਖ ਜਾਂਚ ਦੀ ਸਿਫਾਰਸ਼ ਕਰੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...