ਸੁਖਬੀਰ ਸਿੰਘ ਬਾਦਲ ਨੇ ਹਰਚਰਨ ਸਿੰਘ ਹੀਰੋ ਦੇ ਸਪੁੱਤਰ ਹਰਪ੍ਰੀਤ ਸਿੰਘ ਹੀਰੋ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਕੀਤਾ ਸ਼ਾਮਲ, ਜ਼ੀਰਾ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ

by | Jul 22, 2025 | breaking news, daily, politics | 0 comments

ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ, ਜ਼ੋਰ ਦੇ ਕੇ ਕਿਹਾ ਕਿ ਮਾਲੇਰਕੋਟਲਾ ਬੇਅਦਬੀ ਮਾਮਲੇ ਵਿਚ ਭੂਮਿਕਾ ਲਈ ਅਰਵਿੰਦ ਕੇਜਰੀਵਾਲ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ

ਜ਼ੀਰਾ, 21 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਟਕਸਾਲੀ ਅਕਾਲੀ ਸਰਦਾਰ ਹਰਚਰਨ ਸਿੰਘ ਹੀਰੋ ਜੋ ਬਾਅਦ ਵਿਚ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਹੇ, ਦੇ ਸਪੁੱਤਰ ਸਰਦਾਰ ਹਰਪ੍ਰੀਤ ਸਿੰਘ ਹੀਰੋ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕੀਤਾ ਅਤੇ ਅਤੇ ਉਹਨਾਂ ਨੂੰ ਇਸ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ। ਸਰਦਾਰ ਬਾਦਲ ਨੇ ਮੱਖੂ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਮੌਕੇ ਅਜਿਹਾ ਕੀਤਾ।

ਮੱਖੂ ਵਿਖੇ ਸਿਆਸੀ ਕਾਨਫਰੰਸ ਵਿਚ ਹੀਰੋ ਪਰਿਵਾਰ ਦੇ ਹਜ਼ਾਰਾਂ ਸਮਰਥਕਾਂ ਦੇ ਨਾਲ-ਨਾਲ ਅਕਾਲੀ ਵਰਕਰ ਵੀ ਵੱਡੀ ਗਿਣਤੀ ਵਿਚ ਸ਼ਾਮਲ ਸਨ, ਜਿਹਨਾਂ ਨੇ ਪਾਰਟੀ ਵਿਚ ਪੂਰਨ ਵਿਸ਼ਵਾਸ ਪ੍ਰਗਟਾਇਆ। ਪਾਰਟੀ ਪ੍ਰਧਾਨ ਨੇ ਕਿਹਾ ਕਿ ਸਰਦਾਰ ਹਰਪ੍ਰੀਤ ਸਿੰਘ ਹੀਰੋ ਜੋ ਕਿ ਇਕ ਪ੍ਰਮੁੱਖ ਕਿਸਾਨ ਆਗੂ ਤੇ ਸਮਾਜ ਸੇਵੀ ਹਨ, ਖਿੱਤੇ ਵਿਚ ਪਾਰਟੀ ਲਈ ਗਹਿਣਾ ਸਾਬਤ ਹੋਣਗੇ ਤੇ ਉਹਨਾਂ ਨੇ ਹੀਰੋ ਪਰਿਵਾਰ ਦੀ ਵਾਪਸੀ ਨੂੰ ਅਕਾਲੀ ਦਲ ਵਿਚ ਘਰ ਵਾਪਸੀ ਕਰਾਰ ਦਿੱਤਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਅਤੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਸਾਡੇ ਖਿਲਾਫ ਸ਼ੁਰੂ ਕੀਤੀ ਝੂਠੀ ਪ੍ਰਚਾਰ ਮੁਹਿੰਮ ਕਾਰਨ ਸਾਡੀ ਪਾਰਟੀ ਦਾ ਨੁਕਸਾਨ ਹੋਇਆ। ਉਹਨਾਂ ਕਿਹਾ ਕਿ ਸੱਚ ਹੁਣ ਸਾਹਮਣੇ ਆ ਰਿਹਾ ਹੈ ਅਤੇ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਖੁਦ ਮੰਨਿਆ ਹੈ ਕਿ ਉਹਨਾਂ ਨੇ ਬੇਅਦਬੀ ਦੇ ਮਾਮਲੇ ’ਤੇ ਰਾਜਨੀਤੀ ਕੀਤੀ ਅਤੇ ਕਾਂਗਰਸ ਪਾਰਟੀ ਦਾ ਇਸ ਘਨੌਦੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਕੋਈ ਇਰਾਦਾ ਨਹੀਂ ਸੀ ਤੇ ਸਾਡਾ ਸਾਰਾ ਜ਼ੋਰ ਅਕਾਲੀ ਦਲ ਦੀ ਬਦਨਾਮੀ ਕਰਨ ’ਤੇ ਲੱਗਾ ਸੀ।

ਸਰਦਾਰ ਬਾਦਲ ਨੇ ਕਿਹਾ ਕਿ ਇਸੇ ਤਰੀਕੇ ਮਾਲੇਰਕੋਟਲਾ ਬੇਅਦਬੀ ਮਾਮਲੇ ਵਿਚ ਆਪ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਠਹਿਰਾਏ ਜਾਣ ਨੇ ਸਾਬਤ ਕਰ ਦਿੱਤਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਵਿਚ ਭੂਮਿਕਾ ਸੀ। ਉਹਨਾਂ ਕਿਹਾ ਕਿ ਇਹ ਗੱਲ ਇਥੋਂ ਵੀ ਸਾਬਤ ਹੁੰਦੀ ਹੈ ਕਿਉਂਕਿ ਦੋ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਤੇ ਹਰਜੋਤ ਬੈਂਸ ਦੀ ਜ਼ਿੰਮੇਵਾਰੀ ਨਰੇਸ਼ ਯਾਦਵ ਦੇ ਬਚਾਅ ਵਾਸਤੇ ਲਗਾਈ ਗਈ ਜਿਸਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੇ ਮੁੜ ਤੋਂ ਮਹਿਰੌਲੀ ਤੋਂ ਉਮੀਦਵਾਰ ਬਣਾ ਦਿੱਤਾ। ਉਹਨਾਂ ਕਿਹਾ ਕਿ ਕੇਸ ਵਿਚ ਕੇਜਰੀਵਾਲ ਦੇ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਹੁਣ ਪੰਜਾਬ ਨੂੰ ਲੁੱਟਣ ’ਤੇ ਲੱਗਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਦੇ ਡੀਲਰਾਂ ਨਾਲ ਸੌਦਾ ਕੀਤਾ ਹੈ ਕਿ ਉਹ ਪੰਜਾਬ ਦੀ 40 ਹਜ਼ਾਰ ਏਕੜ ਉਪਜਾਊ ਜ਼ਮੀਨ ਐਕਵਾਇਰ ਕਰ ਕੇ ਉਹਨਾਂ ਨੂੰ ਦੇਵੇਗਾ। ਉਹਨਾਂ ਕਿਹਾ ਕਿ ਅਜਿਹਾ ਸੂਬੇ ਦੇ ਕਿਸਾਨਾਂ ਦੀ ਕੀਮਤ ’ਤੇ ਪੈਸੇ ਇਕੱਠੇ ਕਰਨ ਵਾਸਤੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹੈ ਅਤੇ ਇਕ ਇੰਚ ਜ਼ਮੀਨ ਵੀ ਐਕਵਾਇਰ ਨਹੀਂ ਕਰਨ ਦੇਵੇਗਾ।
ਪਿਛਲੀ ਅਕਾਲੀ ਦਲ ਦੀ ਸਰਕਾਰ ਅਪਣਾਈਆਂ ਗਈਆਂ ਵਿਕਾਸ ਮੁਖੀ ਨੀਤੀਆਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਮੈਂ ਹਮੇਸ਼ਾ ਕੀਤੇ ਸਾਰੇ ਵਾਅਦੇ ਨਿਭਾਏ ਹਨ।

ਉਹਨਾਂ ਕਿਹਾ ਕਿ ਭਾਵੇਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਵਾਅਦਾ ਹੋਵੇ, ਸੂਬੇ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਨੂੰ ਚੰਡੀਗੜ੍ਹ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਚਹੁੰ ਮਾਰਗੀ ਬਣਾਉਣ ਦੀ ਗੱਲ ਹੋਵੇ, ਹਵਾਈ ਅੱਡੇ ਬਣਾਉਣ ਦੀ ਗੱਲ ਹੋਵੇ, ਦਿਹਾਤੀ ਖੇਤਰਾਂ ਵਿਚ ਵੱਡੇ ਵਿਕਾਸ ਪ੍ਰਾਜੈਕਟਾਂ ਦੀ ਗੱਲ ਹੋਵੇ, ਸਾਰੇ ਤੁਹਾਡੇ ਸਾਹਮਣੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਤੇ ਆਟਾ ਦਾਲ ਸਕੀਮ ਸਮੇਤ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ। ਉਹਨਾਂ ਕਿਹਾ ਕਿ ਇੰਨੀ ਵੱਡੀ ਪੱਧਰ ’ਤੇ ਵਿਕਾਸ ਕਾਰਨ ਕਾਂਗਰਸ ਤੇ ਆਪ ਦੋਵੇਂ ਘਬਰਾ ਗਈਆਂ ਤੇ ਦੋਵੇਂ ਨੇ ਬੇਅਦਬੀ ਦੇ ਮਾਮਲੇ ਸਮੇਤ ਅਕਾਲੀ ਦਲ ਦੀ ਬਦਨਾਮੀ ਕਰਨ ਦੀ ਮੁਹਿੰਮ ਆਰੰਭ ਦਿੱਤੀ ਜਦੋਂ ਕਿ ਅਕਾਲੀ ਦਲ ਨੇ ਹਮੇਸ਼ਾ ਪੰਥ ਤੇ ਪੰਜਾਬ ਦੀ ਰਾਖੀ ਕੀਤੀ।

ਸਰਦਾਰ ਬਾਦਲ ਨੇ ਕਿਹਾ ਕਿ 2015 ਦੀ ਬੇਅਦਬੀ ਦੇ ਮਾਮਲੇ ਵਿਚ ਕਾਂਗਰਸ ਪਾਰਟੀ ਨੇ ਮੰਗ ਕੀਤੀ ਸੀ ਕਿ ਕੇਸ ਸੀ ਬੀ ਆਈ ਨੂੰ ਸੌਂਪਿਆ ਜਾਵੇ ਜੋ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਨਿਆਂ ਦੇ ਹਿੱਤ ਵਿਚ ਤੁਰੰਤ ਪ੍ਰਵਾਨ ਕਰ ਲਈ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰਾਂ ਦੋਵੇਂ 2015 ਦੇ ਬੇਅਦਬੀ ਕੇਸਾਂ ਵਿਚ ਕੋਈ ਵੀ ਕਾਰਵਾਈ ਕਰਨ ਵਿਚ ਨਾਕਾਮ ਰਹੀਆਂ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਸਿਰਫ ਦੋ ਹੀ ਕੇਸ ਰਹਿ ਗਏ ਸਨ ਜਿਹਨਾਂ ਵਿਚ ਮੋਗਾ ਤੇ ਮਾਲੇਰਕੋਟਲਾ ਦੇ ਕੇਸ ਸ਼ਾਮਲ ਸਨ ਤੇ ਅਸੀਂ ਦੋਵਾਂ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੁਆਈਆਂ।

ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਆਗੂ ਸਰਦਾਰ ਜਨਮੇਜਾ ਸਿੰਘ ਸੇਖੋਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ’ਵਿਕਾਸ ਦਾ ਮਸੀਹਾ’ ਕਰਾਰ ਦਿੱਤਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਆਪਕ ਵਿਕਾਸ ਅਤੇ ਕਾਂਗਰਸ ਤੇ ਆਪ ਸਰਕਾਰਾਂ ਦੇ ਹਰ ਮੁਹਾਜ਼ ’ਤੇ ਅਸਫਲ ਹੋਣ ਦੀ ਤੁਲਨਾ ਕਰ ਕੇ ਆਪ ਹੀ ਵੇਖਣ ਲੈਣ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਜੋਗਿੰਦਰ ਸਿੰਘ ਜਿੰਦੂ, ਸਰਦਾਰ ਮਨਤਾਰ ਸਿੰਘ ਬਰਾੜ, ਸਰਦਾਰ ਪਰਮਬੰਸ ਸਿੰਘ ਰੋਮਾਣਾ, ਸਰਦਾਰ ਸਤਪਾਲ ਸਿੰਘ ਤਲਵੰਡੀ, ਸਰਦਾਰ ਦਰਸ਼ਨ ਸਿੰਘ ਸ਼ੇਰਖਾਨ, ਸਰਦਾਰ ਪ੍ਰੀਤਮ ਸਿੰਘ ਮਲਸੀਆਂ, ਸਰਦਾਰ ਗੁਰਮੀਤ ਸਿੰਘ ਬੂਹ ਅਤੇ ਯੂਥ ਆਗੂ ਸਰਦਾਰ ਚਿਤਬੀਰ ਸਿੰਘ ਜ਼ੀਰਾ ਤੇ ਸੁਰਿੰਦਰ ਸਿੰਘ ਬੱਬੂ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...