ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਪਾਰਟੀ ਪ੍ਰੋਗਰਾਮ ਦਾ ਐਲਾਨ

by | Sep 8, 2025 | breaking news, daily | 0 comments

ਕਿਹਾ ਕਿ ਪਾਰਟੀ 500 ਟਰੱਕ ਮੱਕੀ ਦਾ ਅਚਾਰ ਤੇ 500 ਟਰੱਕ ਤੂੜੀ ਵੰਡੇਗੀ

ਕਿਹਾ ਕਿ ਇਕ ਲੱਖ ਏਕੜ ’ਚ ਕਣਕ ਦੀ ਬਿਜਾਈ ਲਈ ਬੀਜ ਪ੍ਰਦਾਨ ਕਰਾਂਗੇ

ਕੇਂਦਰ ਤੇ ਰਾਜ ਸਰਕਾਰ ਤੋਂ ਹੜ੍ਹ ਮਾਰੇ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਦੀ ਮੰਗ ਕੀਤੀ

ਕਿਹਾ ਕਿ ਫਸਲਾਂ ਦੀ ਤਬਾਹੀ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ

ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਲਈ ਹੜ੍ਹ ਮਾਰ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ

ਚੰਡੀਗੜ੍ਹ, 8 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਵਿਆਪਕ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਹੜ੍ਹ ਮਾਰੇ ਕਿਸਾਨਾਂ ਨੂੰ ਉਹਨਾਂ ਦੇ ਪੈਰਾਂ ਸਿਰ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ ਤੇ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਮਿਆਰੀ ਬੀਜ਼ ਪ੍ਰਦਾਨ ਕੀਤੇ ਜਾ ਸਕਣ ਅਤ ਉਹਨਾਂ ਮੰਗ ਕੀਤੀ ਕਿ ਹੜ੍ਹ ਮਾਰੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾਵੇ।

ਪਾਰਟੀ ਦੇ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਐਮਰਜੰਸੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਪਾਰਟੀ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਪਾਰਟੀ ਪਿੰਡਾਂ ਵਿਚ 500 ਟਰੱਕ ਮੱਕੀ ਦਾ ਆਚਾਰ ਵੰਡੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ 500 ਟਰੱਕ ਹਰਾ ਚਾਰਾ ਵੀ ਪਸ਼ੂਆਂ ਵਾਸਤੇ ਵੰਡਿਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਨੇ 500 ਫੋਗਿੰਗ ਮਸ਼ੀਨਾਂ ਖਰੀਦ ਲਈਆਂ ਹਨ ਜੋ ਹੜ੍ਹ ਮਾਰੇ ਇਲਾਕਿਆਂ ਵਿਚ ਵਰਤੀਆਂ ਜਾਣਗੀਆਂ ਅਤੇ ਪਾਰਟੀ ਆਪਣੇ ਵਾਲੰਟੀਅਰਜ਼ ਦੀ ਡਿਊਟੀ ਇਸ ਵਾਸਤੇ ਲਗਾਵੇਗੀ ਤਾਂ ਜੋ ਮਲੇਰੀਆ ਤੇ ਹੋਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਿਰਫ ਰਾਹਤ ਸਮੱਗਰੀ ਹੀ ਪ੍ਰਦਾਨ ਨਹੀਂ ਕਰੇਗਾ ਬਲਕਿ ਭਵਿੱਖ ਵਿਚ ਵੀ ਕਿਸਾਨਾਂ ਦੀ ਮਦਦ ਕਰੇਗਾ। ਉਹਨਾਂ ਕਿਹਾ ਕਿ ਅਸੀਂ ਇਕ ਲੱਖ ਏਕੜ ਵਿਚ ਕਣਕ ਦੀ ਬਿਜਾਈ ਵਾਸਤੇ ਮਿਆਰੀ ਬੀਜ ਪ੍ਰਦਾਨ ਕਰਾਂਗੇ। ਉਹਨਾਂ ਕਿਹਾ ਕਿ ਹੜ੍ਹ ਮਾਰੇ ਇਲਾਕਿਆਂ ਵਾਸਤੇ 30 ਹਜ਼ਾਰ ਕੁਇੰਟਲ ਕਣਕ ਵੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਮੈਡੀਕਲ ਕੈਂਪਾਂ ਵਾਸਤੇ ਬੇਨਤੀ ਪ੍ਰਵਾਨ ਕਰ ਲਈ ਹੈ ਤੇ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ 125 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਤ ਇਲਾਕੇ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਸੰਭਾਲ ਵਾਸਤੇ 25 ਵੈਟਨਰੀ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਵਾਲੰਟੀਅਰ ਕਿਸਾਨਾਂ ਦੀ ਖੇਤਾਂ ਵਿਚੋਂ ਰੇਤਾ ਕੱਢਣ ਵਿਚ ਵੀ ਮਦਦ ਕਰਨਗੇ।

ਕੇਂਦਰ ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਲੋਕਾਂ ਦੀ ਮਦਦ ਵਾਸਤੇ ਯਤਨ ਤੇਜ਼ ਕਰਨ ਦੀ ਲੋੜ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਮੰਗ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰ ਸਾਰੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਸਕੀਮ ਲਿਆਵੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਰਜ਼ਾ ਵਾਪਸੀ ’ਤੇ ਛੇ ਮਹੀਨੇ ਲਈ ਰੋਕ ਕਿਸੇ ਕੰਮ ਨਹੀਂ ਆਵੇਗੀ ਕਿਉਂਕਿ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਾਸਤੇ ਦੋ ਤੋਂ ਤਿੰਨ ਸਾਲ ਲੱਗ ਜਾਣਗੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਰਾਜ ਸਰਕਾਰ ਮ੍ਰਿਤਕਾਂ ਦੇ ਮਾਮਲੇ ਵਿਚ 4 ਲੱਖ ਦੀ ਸਹਾਇਤਾ ਰਾਸ਼ੀ ਨੂੰ ਵਧਾ ਕੇ 10 ਲੱਖ ਰੁਪਏ ਕਰੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪਸ਼ੂ ਧਨ ਦੇ ਹੋਏ ਨੁਕਸਾਨ ਲਈ 1 ਲੱਖ ਰੁਪਏ ਪ੍ਰਤੀ ਪਸ਼ੂ ਦਿੱਤਾ ਜਾਵੇ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਖੇਤ ਵਾਹੁਣ ਵਾਲਿਆਂ ਨੂੰ ਦਿੱਤਾ ਜਾਵੇ ਭਾਵੇਂ ਉਹ ਜ਼ਮੀਨ ਦਾ ਮਾਲਕ ਹੋਵੇ ਜਾਂ ਫਿਰ ਠੇਕੇ ’ਤੇ ਲੈ ਕੇ ਜ਼ਮੀਨ ਵਾਹੁਣ ਵਾਲਾ ਹੋਵੇ ਅਤੇ ਜੋ ਕੱਚੀਆਂ ਜ਼ਮੀਨਾਂ ਵਾਹ ਰਹੇ ਹਨ ਉਹਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ।

ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਆਪਣੀ ਭਲਕੇ ਦੀ ਫੇਰੀ ਦੌਰਾਨ ਕਰਨ। ਉਹਨਾਂ ਕਿਹਾ ਕਿ ਇਕ ਵਿਸ਼ੇਸ਼ ਨਿਗਰਾਨ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਉਹ ਇਸ ਰਾਹਤ ਦੀ ਵੰਡ ਦੀ ਨਿਗਰਾਨੀ ਕਰੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੌਜੂਦਾ ਆਪ ਸਰਕਾਰ ਫੰਡਾਂ ਦੀ ਦੁਰਵਰਤੋਂ ਨਾ ਕਰੇ ਕਿਉਂਕਿ ਇਸਨੇ ਪਹਿਲਾਂ ਹੀ ਕੁਦਰਤੀ ਆਫਤ ਫੰਡ ਤਹਿਤ ਪਏ 13 ਹਜ਼ਾਰ ਕਰੋੜ ਰੁਪਏ ਦੀ ਦੁਰਵਰਤੋਂ ਕੀਤੀ ਹੈ।

ਉਹਨਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਪਰ ਸੱਚੀ ਗੱਲ ਹੈ ਕਿ ਭਾਵੇਂ ਪੰਜਾਬੀਆਂ ਨੇ ਗੁਜਰਾਤ ਵਿਚ ਭੂਚਾਲ ਪੀੜਤਾਂ ਤੇ ਤਾਮਿਲਨਾਡੂ ਵਿਚ ਸੁਨਾਮੀ ਪੀੜਤਾਂ ਤੋਂ ਇਲਾਵਾ ਨੇਪਾਲ ਵਿਚ ਵੀ ਕੁਦਰਤੀ ਆਫਤਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਕੀਤੀ ਪਰ ਅੱਜ ਸੰਕਟ ਵੇਲੇ ਪੰਜਾਬ ਦੀ ਮਦਦ ਵਾਸਤੇ ਕੋਈ ਨਹੀਂ ਬਹੁੜਿਆ।

ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਉਹ ਪਿਛਲੇ 15 ਦਿਨਾਂ ਤੋਂ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਬੰਨਾਂ ਦੀ ਮਜ਼ਬੂਤੀ ਵਾਸਤੇ ਕੱਖ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਹੜ੍ਹਾਂ ਦੀ ਰੋਕਥਾਮ ਲਈ ਲੋੜੀਂਦੀ ਮੀਟਿੰਗ ਹੀ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋਇਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...