ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

by | Aug 12, 2026 | breaking news, daily, education, politics | 0 comments

ਪਹਿਲੇ ਪੜਾਅ ਤਹਿਤ 6ਵੀਂ ਤੋਂ 12ਵੀਂ ਜਮਾਤ ਦੀਆਂ 5,710 ਵਿਦਿਆਰਥਣਾਂ ਨੂੰ ਵੰਡੇ ਬੈਗ

ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ ਜ਼ਰੀਏ ਕੀਤਾ ਉਪਰਾਲਾ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ
ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਦੀ ਧਰਮਪਤਨੀ ਸ਼੍ਰੀਮਤੀ ਸਬੀਨਾ ਅਰੋੜਾ ਵੀ ਉਹਨਾਂ ਦੇ ਨਾਲ ਸਨ।

ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੰਤਵ ਵਿਦਿਆਰਥੀਆਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਪੜ੍ਹਾਈ ਪ੍ਰਤੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਹੈ।

ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸੁਨਾਮ ਹਲਕੇ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ, ਜਿਨ੍ਹਾਂ ਨੇ
ਐਨ.ਈ.ਈ.ਟੀ (NEET) ਅਤੇ ਜੇ.ਈ.ਈ. (JEE) ਵਰਗੀਆਂ ਕੌਮੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਹਲਕੇ ਦੇ 13 ਵਿਦਿਆਰਥੀਆਂ ਨੇ ਐਨ.ਈ.ਈ.ਟੀ/ ਜੇ.ਈ.ਈ.ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਵਿੱਚ 8 ਵਿਦਿਆਰਥਣਾਂ ਸ਼ਾਮਲ ਹਨ। ਇਸ ਤੋਂ ਇਲਾਵਾ ਆਪਣੀਆਂ ਜਮਾਤਾਂ ਵਿੱਚ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਡੀਕਲ, ਨਾਨ-ਮੈਡੀਕਲ, ਡਿਫੈਂਸ ਅਤੇ ਸਿਵਲ ਸਰਵਿਸਿਜ਼ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੜਕੀਆਂ ਨੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਧੀਆਂ ਦੀਆਂ ਪ੍ਰਾਪਤੀਆਂ ਸਮੁੱਚੇ ਸਮਾਜ ਲਈ ਮਾਣ ਵਾਲੀ ਗੱਲ ਹਨ ਅਤੇ ਉਨ੍ਹਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।

ਇਸ ਮੌਕੇ ਮੀਡੀਆ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਮਨਮਾਨੀ ਫੀਸ ਵਸੂਲੀ ਤੋਂ ਰਾਹਤ ਦੇਣ ਲਈ ਕਾਨੂੰਨੀ ਕਦਮ ਚੁੱਕੇ ਗਏ ਹਨ।

ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਕੋਈ ਵੀ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸ ਵਾਧਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਨਿਰਧਾਰਤ ਸੀਮਾ ਤੋਂ ਵੱਧ ਫੀਸ ਵਸੂਲੀ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਵਾਧੂ ਵਸੂਲੀ ਵਾਪਸ ਕਰਵਾਉਣ ਲਈ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਿੱਖਿਆ ਦੇ ਵਪਾਰੀਕਰਨ ਨੂੰ ਰੋਕਣਾ ਅਤੇ ਮਾਪਿਆਂ ‘ਤੇ ਬੇਲੋੜਾ ਵਿੱਤੀ ਬੋਝ ਪੈਣ ਤੋਂ ਬਚਾਉਣਾ ਹੈ।

ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ/ਸੁਰੱਖਿਅਤ ਕਰਨ ਸਬੰਧੀ ਚੁੱਕੇ ਗਏ ਕਦਮ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 28,000 ਤੋਂ ਵੱਧ ਕੱਚੇ/ਕੰਟਰੈਕਟ ਮੁਲਾਜ਼ਮਾਂ ਦੀਆਂ ਸੇਵਾਵਾਂ ਨਾਲ ਸਬੰਧਤ ਲਿਆ ਗਿਆ ਫੈਸਲਾ ਸਰਕਾਰ ਦੀ ਮੁਲਾਜ਼ਮ ਪੱਖੀ ਨੀਤੀ ਨੂੰ ਦਰਸਾਉਂਦਾ ਹੈ।

ਸ਼੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਆਰਥਿਕ ਕਾਰਨਾਂ ਕਰਕੇ ਸਿੱਖਿਆ ਤੋਂ ਵਾਂਝਾ ਨਾ ਰਹੇ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਦੇ ਨਾਲ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਉਤਸ਼ਾਹਿਤ ਕਰਨਾ ਸਾਡੀ ਤਰਜੀਹ ਹੈ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ‘ਤੇ ਵਧੀਆ ਪ੍ਰਦਰਸ਼ਨ ਕਰ ਰਹੇ ਹਨ, ਜੋ ਸਾਡੇ ਲਈ ਮਾਣ ਵਾਲੀ ਗੱਲ ਹੈ।”

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਮੌਕੇ ਪ੍ਰਦਾਨ ਕਰਕੇ ਉਸ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਕੈਬਿਨਟ ਮੰਤਰੀ ਅਮਨ ਅਰੋੜਾ ਜੀ ਦੀ ਧਰਮ ਪਤਨੀ ਸਬੀਨਾ ਅਰੋੜਾ ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਤਰਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...