ਸੁਲਤਾਨਪੁਰ ਲੋਧੀ ਵਿਖੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਦੇ ਮਾਮਲੇ ’ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ

by | Apr 17, 2025 | breaking news, daily | 0 comments

ਸੁਲਤਾਨਪੁਰ ਲੋਧੀ/ਅੰਮ੍ਰਿਤਸਰ-

ਬੀਤੇ ਦਿਨੀਂ ਸੁਲਤਾਨਪੁਰ ਲੋਧੀ ਨੇੜੇ ਸੇਚਾ ਪਿੰਡ ਵਿਖੇ ਗ੍ਰੰਥੀ ਸਿੰਘ ਜੀਤ ਸਿੰਘ ਅਤੇ ਉਨ੍ਹਾਂ ਦੀ ਬਜ਼ੁਰਗ ਮਾਤਾ ਨੂੰ ਕੁਝ ਵਿਅਕਤੀਆਂ ਨੇ ਗੰਭੀਰ ਸੱਟਾਂ ਮਾਰੀਆਂ ਸਨ। ਇਸ ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸੁਲਤਾਨਪੁਰ ਲੋਧੀ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਉਨ੍ਹਾਂ ਨੂੰ ਮਿਲਣ ਪਹੁੰਚੇ ਅਤੇ ਸਿਹਤ ਦਾ ਹਾਲ ਜਾਣਿਆ।

ਪੀੜਤ ਸਿੱਖ ਪਰਿਵਾਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੱਤੀ ਕਿ ਸੇਚਾ ਪਿੰਡ ਵਿੱਚ ਵੱਡੇ ਪੱਧਰ ਉੱਤੇ ਨਸ਼ੇ ਦਾ ਵਪਾਰ ਹੁੰਦਾ ਹੈ ਅਤੇ ਗ੍ਰੰਥੀ ਸਿੰਘ ਨੇ ਦੋਸ਼ੀ ਵਿਅਕਤੀਆਂ ਨੂੰ ਜੋ ਕਿ ਕਥਿਤ ਤੌਰ ਉੱਤੇ ਨਸ਼ੇ ਦਾ ਕੰਮ ਕਰਦੇ ਹਨ ਗੁਰੂ ਘਰ ਦੀ ਹਦੂਦ ਅੰਦਰ ਗੱਡੀ ਖੜ੍ਹਾਉਣ ਤੋਂ ਰੋਕਿਆ ਸੀ, ਜਿਸ ਕਰਕੇ ਗ੍ਰੰਥੀ ਸਿੰਘ ਤੇ ਉਸਦੀ ਮਾਤਾ ਨਾ ਕੁੱਟਮਾਰ ਕੀਤੀ ਗਈ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਸ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਗ੍ਰੰਥੀ ਸਿੰਘ ਦੇ ਕੇਸਾਂ ਤੇ ਦਸਤਾਰ ਦੀ ਬੇਅਦਬੀ ਕੀਤੀ ਗਈ ਹੈ ਇਸ ਲਈ ਦੋਸ਼ੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਧਾਰਾਵਾਂ ਤਹਿਤ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪੀੜਤ ਸਿੱਖ ਪਰਿਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਹਰ ਪੱਧਰ ਉੱਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦੇ ਸੁਭਾਅ ਵਿੱਚ ਨਹੀਂ ਹੈ ਕਿ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਨਾਲ ਇਸ ਤਰ੍ਹਾਂ ਕੁੱਟਮਾਰ ਕੀਤੀ ਜਾਵੇ, ਇਸ ਲਈ ਸਾਨੂੰ ਗ੍ਰੰਥੀ ਸਿੰਘਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਜਥੇਦਾਰ ਗੜਗੱਜ ਨੇ ਕਪੂਰਥਲਾ ਦੇ ਪੁਲਿਸ ਕਪਤਾਨ ਸ੍ਰੀ ਗੌਰਵ ਤੂਰਾ ਨਾਲ ਗੱਲ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਹਸਪਤਾਲ ਵਿਖੇ ਮੌਜੂਦ ਡਾਕਟਰ ਨਾਲ ਵੀ ਗੱਲਬਾਤ ਕਰਕੇ ਪੀੜਤ ਸਿੱਖਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਕਿਹਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...