ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

by | Feb 4, 2026 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ ਸੂਚਨਾ ਅਤੇ ਲੋਕ ਸੰਪਰਕ ਅਫ਼ਸਰ (ਆਈ.ਪੀ.ਆਰ.ਓ.) ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ ਦਿੱਤੀ, ਜੋ ਲਗਭਗ ਤਿੰਨ ਦਹਾਕਿਆਂ ਦੇ ਸ਼ਾਨਦਾਰ ਕਾਰਜਕਾਲ ਤੋਂ ਬਾਅਦ ਸੇਵਾਮੁਕਤ ਹੋਏ। ਵਿਭਾਗ ਨਾਲ ਸ਼੍ਰੀ ਸ਼ਰਮਾ ਦਾ ਸਫ਼ਰ 1998 ਵਿੱਚ ਸ਼ੁਰੂ ਹੋਇਆ ਸੀ, ਜਦੋਂ ਉਹ ਹਿੰਦੀ ਅਨੁਵਾਦਕ ਵਜੋਂ ਨਿਯੁਕਤ ਹੋਏ ਸਨ। ਸਾਲਾਂ ਦੇ ਸਮਰਪਣ, ਭਾਸ਼ਾਈ ਮੁਹਾਰਤ ਅਤੇ ਕੰਮ ਪ੍ਰਤੀ ਜਨੂੰਨ ਸਦਕਾ ਉਹ ਹੋਰ ਅਹਿਮ ਭੂਮਿਕਾਵਾਂ ਵੱਲ ਅਗਾਂਹ ਹੀ ਅਗਾਂਹ ਤੁਰਦੇ ਗਏ ਅਤੇ ਉਨ੍ਹਾਂ ਦੇ ਸਮਰਪਣ ਦਾ ਇਹ ਸਫ਼ਰ ਅੱਜ ਲੋਕ ਸੰਪਰਕ ਅਧਿਕਾਰੀ ਅਤੇ ਹਿੰਦੀ ਡੈਸਕ ਇੰਚਾਰਜ ਤੱਕ ਆਣ ਪੁੱਜਾ।

ਐਨ.ਡੀ. ਸ਼ਰਮਾ ਨੇ ਹਿੰਦੀ ਜਾਗ੍ਰਿਤੀ ਮੈਗਜ਼ੀਨ ਲਈ ਵੀ ਸੰਪਾਦਕ ਵਜੋਂ ਕੰਮ ਕੀਤਾ, ਜੋ ਉਨ੍ਹਾਂ ਦੇ ਹੁਨਰ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਸੀ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਉੱਚ-ਪੱਧਰੇ ਸਰਕਾਰੀ ਸਮਾਗਮਾਂ ਅਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਦਸਤਾਵੇਜ਼ੀ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ।

ਵਿਭਾਗ ਵਿੱਚ ਸ਼ਰਮਾ ਦੇ ਸ਼ਾਨਦਾਰ ਯੋਗਦਾਨ ਲਈ ਇੱਕ ਸੰਖੇਪ ਸੇਵਾਮੁਕਤੀ ਸਮਾਰੋਹ ਵੀ ਕਰਵਾਇਆ ਗਿਆ, ਜਿਸ ਵਿੱਚ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਸੰਯੁਕਤ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਨਰਿੰਦਰਪਾਲ ਸਿੰਘ ਜਗਦਿਓ ਨੇ ਸ਼ਿਰਕਤ ਕੀਤੀ। ਲੋਕ ਸੰਪਰਕ ਵਿਭਾਗ ਦੀ ਟੀਮ ਨੇ ਸ਼ਰਮਾ ਨੂੰ ਉਨ੍ਹਾਂ ਦੀ ਸੇਵਾਮੁਕਤੀ ਦੀ ਹਾਰਦਿਕ ਵਧਾਈ ਦਿੱਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...