ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ, 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ

by | Jan 23, 2026 | breaking news, daily | 0 comments

ਸ੍ਰੀ ਅੰਮ੍ਰਿਤਸਰ, 22 ਜਨਵਰੀ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਜਨਕਪੁਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਉੱਤੇ ਸਵਾਲ ਕੀਤਾ ਕਿ ਸਰਕਾਰ ਅਤੇ ਅਦਾਲਤਾਂ ਇਹ ਦੱਸਣ ਕਿ ਫਿਰ ਦਿੱਲੀ ਵਿੱਚ ਸਿੱਖਾਂ ਦਾ ਕਤਲੇਆਮ ਕਿਸ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਿੱਖ ਕਤਲੇਆਮ ਦੇ ਦੋ ਕੇਸਾਂ ਵਿੱਚ ਸੱਜਣ ਕੁਮਾਰ ਅਜੇ ਵੀ ਜੇਲ੍ਹ ਅੰਦਰ ਸਜ਼ਾ ਭੁਗਤ ਰਿਹਾ ਹੈ ਅਤੇ ਉਹ ਜੇਲ੍ਹ ਵਿੱਚ ਹੀ ਰਹੇਗਾ, ਪਰੰਤੂ ਇੱਕ ਕੇਸ ਵਿੱਚ ਉਸ ਦਾ ਬਰੀ ਹੋਣਾ ਸਰਕਾਰ ਦੀਆਂ ਜਾਂਚ ਏਜੰਸੀਆਂ ਦੀ ਸੁਹਿਰਦਤਾ ਅਤੇ ਗੰਭੀਰਤਾ ਉੱਤੇ ਵੱਡਾ ਸਵਾਲੀਆ ਚਿੰਨ੍ਹ ਹੈ ਅਤੇ ਇਹ ਸਿੱਖਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦੇ ਤੁੱਲ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਿਸ ਸਿੱਖ ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕੀਤਾ ਗਿਆ ਹੈ ਉਸ ਵਿੱਚ 17 ਸਾਲ ਦੇ ਨਾਬਾਲਗ ਬੱਚੇ ਕਾਕਾ ਗੁਰਚਰਨ ਸਿੰਘ ਨੂੰ ਕਤਲ ਕਰਨ ਲਈ ਉਸ ਨੂੰ ਜਿਉਂਦਾ ਉਸ ਦੇ ਪਿਤਾ ਸ. ਨਾਥ ਸਿੰਘ ਦੇ ਜਲਦੇ ਟਰੱਕ ਵਿੱਚ ਸੁੱਟਿਆ ਗਿਆ ਸੀ। ਕਾਕਾ ਗੁਰਚਰਨ ਸਿੰਘ ਸਾਲ 1984 ਤੋਂ 2008 ਤੱਕ 24 ਸਾਲ ਅੱਧਾ ਜਲਿਆ ਹੋਇਆ ਹਾਲਤ ਵਿੱਚ ਇਹ ਕਹਿੰਦਿਆਂ ਇਨਸਾਫ਼ ਦੀ ਗੁਹਾਰ ਲਗਾਉਂਦਾ ਰਿਹਾ ਕਿ ਉਸ ਦਿਨ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਿਹਾ ਸੀ, ਪਰੰਤੂ ਉਸ ਦੀ ਗੱਲ ਜਾਂਚ ਏਜੰਸੀਆਂ ਨੇ ਨਹੀਂ ਸੁਣੀ, ਨਾ ਹੀ ਉਸ ਦੀ ਗਵਾਹੀ ਦਰਜ ਕੀਤੀ ਗਈ ਅਤੇ ਉਹ ਚਲਾਣਾ ਕਰ ਗਿਆ। ਉਨ੍ਹਾਂ ਕਿਹਾ ਕਿ ਭਾਵੇਂ ਕਿ 2008 ਵਿੱਚ ਸੀਬੀਆਈ ਨੇ ਕਾਕਾ ਗੁਰਚਰਨ ਸਿੰਘ ਦੀ ਗਵਾਹੀ ਰਿਕਾਰਡ ਕੀਤੀ ਪਰੰਤੂ ਉਸ ਨੂੰ ਦਰਜ ਕਰਕੇ ਕੇਸ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਵਿਰੁੱਧ ਜਨਕਪੁਰੀ ਵਾਲੇ ਕੇਸ ਦੀ ਜਾਂਚ ਦਿੱਲੀ ਪੁਲਿਸ ਵੱਲੋਂ ਕੀਤੀ ਜਾ ਰਹੀ ਸੀ ਪਰੰਤੂ ਦਿੱਲੀ ਪੁਲਿਸ ਨੇ ਕਾਕਾ ਗੁਰਚਰਨ ਸਿੰਘ ਦੇ ਬਿਆਨ ਦਰਜ ਕਰੇ ਬਿਨਾਂ ਹੀ ਕੇਸ ਬੰਦ ਕਰ ਦਿੱਤਾ ਸੀ, ਜੋ ਕਿ ਮੰਦਭਾਗਾ ਹੈ ਅਤੇ ਸਰਕਾਰ ਤੇ ਪੁਲਿਸ ਦੀ ਕਾਰਵਾਈ ਉੱਤੇ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੂਜਾ ਗਵਾਹ ਸ. ਹਰਵਿੰਦਰ ਸਿੰਘ ਕੋਹਲੀ ਵੀ ਇਹ ਕਹਿੰਦਾ ਰਿਹਾ ਕਿ ਸੱਜਣ ਕੁਮਾਰ ਭੀੜ ਦੀ ਅਗਵਾਈ ਕਰ ਰਿਹਾ ਸੀ, ਪਰੰਤੂ ਉਸ ਦਾ ਮਾਮਲਾ ਵੀ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ ਗਿਆ। ਬਾਅਦ ਵਿੱਚ ਸਾਲ 2015 ਵਿੱਚ ਜਦੋਂ ਨਵੀਂ ਜਾਂਚ ਟੀਮ ਬਣੀ ਤਾਂ ਸ. ਹਰਵਿੰਦਰ ਸਿੰਘ ਕੋਹਲੀ ਦੇ ਬਿਆਨ ਦਰਜ ਹੋਏ ਪਰੰਤੂ ਉਦੋਂ ਉਹ ਵੀ ਚਲਾਣਾ ਕਰ ਗਿਆ। ਉਨ੍ਹਾਂ ਕਿਹਾ ਕਿ ਦੋਵੇਂ ਮੁੱਖ ਗਵਾਹਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸੱਜਣ ਕੁਮਾਰ ਨੂੰ ਪਛਾਣ ਕੇ ਉਸ ਵਿਰੁੱਧ ਗਵਾਹੀਆਂ ਦਰਜ ਕਰਵਾਈਆਂ ਪਰ ਇਸ ਦੇ ਬਾਵਜੂਦ ਵੀ ਉਸ ਨੂੰ ਬਰੀ ਕਰ ਦਿੱਤਾ ਗਿਆ, ਜੋ ਕਿ ਮੰਦਭਾਗਾ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਇਹ ਸਵਾਲ ਕੀਤਾ ਕਿ ਨਵੰਬਰ 1984 ਸਿੱਖ ਕਤਲੇਆਮ ਮਾਮਲਿਆਂ ਵਿੱਚ ਸਰਕਾਰੀ ਅੰਕੜਿਆਂ ਅਨੁਸਾਰ 2733 ਕਤਲ ਹੋਏ ਹਨ ਜਦਕਿ ਅਸਲ ਵਿੱਚ ਕਤਲ ਕਿਤੇ ਵੱਧ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਸ਼ਾਂਤ ਕਰਨ ਲਈ ਸਰਕਾਰ ਦਿੱਲੀ ਅਤੇ ਦੇਸ਼ ਦੇ ਹੋਰ ਸੂਬਿਆਂ ਵਿੱਚ ਹੋਏ ਸਿੱਖ ਕਤਲੇਆਮ ਦੇ ਹਰ ਇੱਕ ਕਤਲ ਮਾਮਲੇ ਵਿੱਚ ਇਹ ਜ਼ਿੰਮੇਵਾਰੀ ਤੈਅ ਕਰੇ ਕਿ ਇਹ ਕਤਲ ਕਿਸ ਨੇ ਕੀਤੇ ਹਨ ਅਤੇ ਇਨ੍ਹਾਂ ਦਾ ਇਨਸਾਫ਼ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨਸਾਫ਼ ਵਿੱਚ ਜਾਣਬੁੱਝ ਕੇ ਸਾਜ਼ਸ਼ ਤਹਿਤ ਕੀਤੀ ਗਈ ਦੇਰੀ ਲਈ ਕਿਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ, ਸਰਕਾਰ ਇਹ ਵੀ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਨਸਾਫ਼ ਦੇਣਾ ਸਰਕਾਰਾਂ ਦੀ ਜ਼ਿੰਮੇਵਾਰੀ ਸੀ ਪਰੰਤੂ ਇਹ ਕੰਮ ਸੰਜੀਦਗੀ ਤੇ ਗੰਭੀਰਤਾ ਨਾਲ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਿੱਖ ਕਾਕਾ ਗੁਰਚਰਨ ਸਿੰਘ ਦੇ ਜਨਕਪੁਰੀ ਇਰਾਦਾ ਕਤਲ ਮਾਮਲੇ ਵਿੱਚ ਵੀ ਇਨਸਾਫ਼ ਲਈ ਸੰਘਰਸ਼ ਜਾਰੀ ਰੱਖਣ ਅਤੇ ਅਦਾਲਤ ਵੱਲੋਂ ਕੀਤੇ ਗਏ ਤਾਜ਼ਾ ਆਦੇਸ਼ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇ।
*****

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...