ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 14 ਸਾਲਾਂ ਬਾਅਦ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਿੱਖ ਜਥਾ ਮੁੜ ਜਾਣ ਦਾ ਸੁਆਗਤ

by | Jun 10, 2026 | daily, politics, religion | 0 comments

ਜਥੇਦਾਰ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣ ਲਈ ਆਖਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 14 ਸਾਲ ਦੇ ਲੰਮੇ ਸਮੇਂ ਤੋਂ ਬਾਅਦ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਭਲਕੇ 10 ਜੂਨ ਨੂੰ ਜਾਣ ਵਾਲੇ ਜਥੇ ਦਾ ਸਵਾਗਤ ਕਰਦਿਆਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1974 ਦੀ ਸਹਿਮਤੀ ਮੁਤਾਬਕ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰੰਤੂ ਪੰਚਮ ਪਾਤਸ਼ਾਹ ਦੀ ਸ਼ਹੀਦੀ ਮੌਕੇ ਆਖਰੀ ਜਥਾ ਜੂਨ 2013 ਵਿੱਚ ਗਿਆ ਸੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਾਹੌਰ ਵਿਖੇ ਹੋਈ ਹੈ, ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਹਰ ਸਾਲ ਸਮੁੱਚਾ ਖ਼ਾਲਸਾ ਪੰਥ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਉੱਥੇ ਇਕੱਤਰ ਹੋਵੇ ਅਤੇ ਗੁਰਮਤਿ ਸਮਾਗਮ ਰਾਹੀਂ ਸ਼ਰਧਾ ਸਤਿਕਾਰ ਭੇਟ ਕਰੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਸਾਲ ਜਦੋਂ ਉਹ ਨਵੰਬਰ 2025 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਸੀ ਕਿ ਜੋ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪੰਚਮ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿਛਲੇ ਲੰਮੇ ਸਮੇਂ ਤੋਂ ਨਹੀਂ ਗਿਆ ਉਹ ਜਾਵੇ। ਉਨ੍ਹਾਂ ਕਿਹਾ ਕਿ ਉਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਨੁਮਾਇੰਦਿਆਂ ਨਾਲ ਵੀ ਇਸ ਮਾਮਲੇ ਉੱਤੇ ਗੰਭੀਰ ਵਿਚਾਰ ਚਰਚਾ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਜਥੇ ਸਬੰਧੀ ਹਾਂ ਪੱਖੀ ਹੁੰਗਾਰਾ ਭਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਸਨਮੁਖ ਕੀਤੀ ਗਈ ਅਰਦਾਸ ਪੂਰੀ ਹੋਈ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਹੁਣ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨੂੰ ਜਾਂਦਾ ਲਾਂਘਾ ਵੀ ਪਿਛਲੇ ਲਗਭਗ ਇੱਕ ਸਾਲ ਤੋਂ ਬੰਦ ਪਿਆ ਹੈ ਜਿਸ ਕਰਕੇ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਦੇ ਦਰਸ਼ਨ ਕਰਨ ਤੋਂ ਵਾਂਝੀ ਹੈ। ਉਨ੍ਹਾਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਖਿਆ ਕਿ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦ ਖੋਲ੍ਹਿਆ ਜਾਵੇ ਤਾਂ ਜੋ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋ ਸਕੇ। ਉਨ੍ਹਾਂ ਕਿਹਾ ਕਿ ਸਮੂਹ ਗੁਰੂ ਖ਼ਾਲਸਾ ਪੰਥ ਵਿਛੋੜੇ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨਾਂ ਲਈ ਹਰ ਰੋਜ਼ ਅਰਦਾਸ ਬੇਨਤੀ ਕਰਦਾ ਹੈ ਅਤੇ ਆਸ ਪ੍ਰਗਟਾਈ ਕਿ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਵੀ ਸਿੱਖਾਂ ਦੀ ਅਰਦਾਸ ਪੂਰੀ ਹੋਵੇਗੀ।
***
ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...