ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ ਵਿੱਚ ਗੁਰਦੁਆਰਾ ਸਾਹਿਬ ਢਾਹੁਣ ਦੀ ਸਖ਼ਤ ਨਿੰਦਾ, ਮੁੜ ਉਸਾਰੀ ਦੀ ਗੱਲ ਆਖੀ

by | Aug 31, 2026 | breaking news, daily, politics, religion | 0 comments

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਬਲੋਚੀਸਤਾਨ ਦੇ ਕੋਇਟਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਢਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ, ਇਸ ਕਾਰਵਾਈ ਲਈ ਜ਼ਿੰਮੇਵਾਰੀ ਲੋਕਾਂ ਵਿਰੁੱਧ ਕਾਰਵਾਈ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਉੱਤੇ ਸਕੂਲ ਚੱਲ ਰਿਹਾ ਸੀ ਪਰ ਇਸਦਾ ਮਤਲਬ ਇਹ ਨਹੀਂ ਕਿ ਸਿੱਖ ਆਪਣੀ ਵਿਰਾਸਤ ਨੂੰ ਭੁੱਲੇ ਹਨ। ਉਨ੍ਹਾਂ ਕਿਹਾ ਕਿ ਬਲੋਚੀਸਤਾਨ ਵਿੱਚ ਸਿੱਖ ਬਹੁਤ ਹੀ ਘੱਟ ਗਿਣਤੀ ਵਿੱਚ ਹਨ, ਇਸ ਲਈ ਪਾਕਿਸਤਾਨ ਸਰਕਾਰ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਵਿਰਾਸਤ ਦੀ ਸਾਂਭ ਸੰਭਾਲ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਇਹ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਹੀ ਢਾਹ ਦਿੱਤਾ ਗਿਆ ਹੈ ਅਤੇ ਇਸ ਦੀ ਜ਼ਮੀਨ ਕਿਸੇ ਨਿੱਜੀ ਕੰਪਨੀ ਨੂੰ ਸ਼ਾਪਿੰਗ ਪਲਾਜ਼ਾ ਬਣਾਉਣ ਲਈ ਸੌਂਪੀ ਗਈ ਹੈ, ਜਿਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਵਰਤਾਰਾ ਹੈ ਕਿ ਇੱਕ ਘੱਟ-ਗਿਣਤੀ ਕੌਮ ਦੇ ਧਾਰਮਿਕ ਅਸਥਾਨ ਨੂੰ ਢਾਹ ਕੇ ਉਸ ਦੀ ਜਗ੍ਹਾ ਕਿਸੇ ਕੰਪਨੀ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਜਬਰੀ ਦੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਘੱਟ ਗਿਣਤੀ ਭਾਈਚਾਰਿਆਂ ਨਾਲ ਘੋਰ ਅਨਿਆਂ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਸਖ਼ਤ ਨੋਟਿਸ ਲੈਂਦਿਆਂ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਗੁਰਦੁਆਰਾ ਸਾਹਿਬ ਦੀ ਉਸੇ ਥਾਂ ਉੱਤੇ ਮੁੜ ਉਸਾਰੀ ਕਰਵਾਉਣ ਲਈ ਸਿੱਖਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਉੱਤੇ ਬਣਾਏ ਜਾ ਰਹੇ ਸ਼ਾਪਿੰਗ ਪਲਾਜ਼ਾ ਦੇ ਕੰਮ ਉੱਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਵੀ ਆਖਿਆ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਹ ਮਾਮਲਾ ਉਠਾਉਣ ਅਤੇ ਇਸਦੇ ਹੱਲ ਲਈ ਗੰਭੀਰਤਾ ਨਾਲ ਯਤਨ ਕਰਨ।
***
ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...