ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੇ ਨੌਜਵਾਨ ਹੈਨਰੀ ਨੋਵਾਕ ਦੇ ਮਾਮਲੇ ਵਿੱਚ ਉਨ੍ਹਾਂ ਦਾ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ

by | Jun 5, 2026 | daily, politics, religion | 0 comments

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੇ ਨੌਜਵਾਨ ਹੈਨਰੀ ਨੋਵਾਕ ਦੇ ਮਾਮਲੇ ਵਿੱਚ ਉਨ੍ਹਾਂ ਦਾ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਯੂਕੇ ਦੀ ਅਦਾਲਤ ਵੱਲੋਂ ਵਿਕਰਮ ਸਿੰਘ ਦਿਗਵਾ ਨਾਮ ਦੇ ਇੱਕ ਸਿੱਖ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ ਉਹ ਉਸ ਵੱਲੋਂ ਕੀਤੇ ਅਪਰਾਧ ਦੀ ਬਣਦੀ ਸਜ਼ਾ ਹੈ ਜੋ ਕਾਨੂੰਨ ਮੁਤਾਬਕ ਦੇਣੀ ਬਣਦੀ ਵੀ ਸੀ। ਉਨ੍ਹਾਂ ਕਿਹਾ ਕਿ ਅਪਰਾਧ ਦੀ ਕਾਨੂੰਨ ਮੁਤਾਬਕ ਸਜ਼ਾ ਦੇਣੀ ਜ਼ਰੂਰੀ ਹੈ, ਪਰੰਤੂ ਇਸ ਮਾਮਲੇ ਉੱਤੇ ਕੁਝ ਤਾਕਤਾਂ ਵੱਲੋਂ ਸਮੁੱਚੀ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣਾ, ਸਿੱਖ ਕਕਾਰ ਕਿਰਪਾਨ ਉੱਤੇ ਪਾਬੰਦੀ ਦੀ ਮੰਗ ਕਰਨਾ ਅਤੇ ਨਫ਼ਰਤ ਦੇ ਸ਼ਿਕਾਰ ਹੋ ਕੇ ਸਿਆਸਤ ਕਰਨਾ ਗਹਿਰੀ ਸਾਜ਼ਸ਼ ਲੱਗਦੀ ਹੈ। ਉਨ੍ਹਾਂ ਕਿਹਾ ਕਿ ਯੂਕੇ ਵਿੱਚ ਕਾਨੂੰਨੀ ਪ੍ਰਕਿਰਿਆ ਨੇ ਦਿਗਵਾ ਨੂੰ ਸਹੀ ਸਜ਼ਾ ਦਿੱਤੀ ਹੈ, ਉਸ ਦੇ ਧਰਮ ਕਰਕੇ ਉਸ ਨੂੰ ਵਿਸ਼ੇਸ਼ ਛੋਟ ਨਹੀਂ ਦਿੱਤੀ ਗਈ ਅਤੇ ਕਾਨੂੰਨ ਰਾਹੀਂ ਨਿਆਂ ਦਿੱਤਾ ਗਿਆ ਹੈ ਅਤੇ ਸਿੱਖ ਭਾਈਚਾਰਾ ਇਸ ਨਾਲ ਸਹਿਮਤ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਅਧਾਰ ਬਣਾ ਕੇ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਬਦਨਾਮ ਕਰਨ ਦੀ ਵੱਡੀ ਸਾਜ਼ਸ਼ ਘੜੀ ਜਾ ਰਹੀ ਹੈ ਜਿਸ ਨੂੰ ਹਰ ਸਿੱਖ ਸਮਝੇ। ਉਨ੍ਹਾਂ ਯੂਕੇ ਦੀਆਂ ਸਮੂਹ ਸਿੱਖ ਜਥੇਬੰਦੀਆਂ ਨੂੰ ਤਾਕੀਦ ਕੀਤੀ ਕਿ ਉਹ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਖੜ੍ਹਣ ਅਤੇ ਉਨ੍ਹਾਂ ਦਾ ਸਾਥ ਦੇਣ।
ਉਨ੍ਹਾਂ ਕਿਹਾ ਕਿ ਯੂਕੇ ਦੇ ਪ੍ਰਮੁੱਖ ਸਿੱਖਾਂ ਰਾਹੀਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੈਨਰੀ ਨੋਵਾਕ ਕਤਲ ਮਾਮਲੇ ਵਿੱਚ ਦੋਸ਼ੀ ਵੱਲੋਂ ਪੇਸ਼ ਕਬਜ਼ ਦੀ ਵਰਤੋਂ ਕੀਤੀ ਹੈ ਜੋ ਕਿ ਸਿੱਖ ਕਕਾਰ ਕਿਰਪਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਿਧਾਂਤ ਅਨੁਸਾਰ ਸਿੱਖ ਕਿਰਪਾਨ ਮਜ਼ਲੂਮਾਂ ਦੀ ਰਾਖੀ ਲਈ ਪਹਿਨਦੇ ਹਨ ਨਾ ਕਿ ਕਿਸੇ ਉੱਤੇ ਅਨਿਆਂ ਕਰਨ ਲਈ। ਉਨ੍ਹਾਂ ਕਿਹਾ ਕਿ ਸਮੁੱਚੀ ਦੁਨੀਆ ਅੰਦਰ ਸਿੱਖ ਸ਼ਾਂਤਮਈ, ਇਕਜੁੱਟ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੀ ਕੌਮ ਹੈ ਅਤੇ ਉਹ ਜਿੱਥੇ ਕਿਤੇ ਵੀ ਵੱਸਦੇ ਹਨ ਉੱਥੋਂ ਦੀ ਚੜ੍ਹਦੀ ਕਲਾ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜ ਕਰਦੇ ਹਨ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਹਰ ਰੋਜ਼ ਅਰਦਾਸ ਵਿੱਚ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ, ਜਿਸ ਨੇ ਦੁਨੀਆ ਅੰਦਰ ਮਨੁੱਖਤਾ ਦੀ ਸੇਵਾ ਕਰਕੇ ਵੱਡਾ ਨਾਮ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਦੇ ਬਰਤਾਨੀਆ ਨਾਲ ਸਬੰਧ ਕੋਈ ਨਵੇਂ ਨਹੀਂ ਬਲਕਿ ਲਗਭਗ 200 ਸਾਲ ਪੁਰਾਣੇ ਹਨ। ਸਿੱਖਾਂ ਨੇ ਵਿਸ਼ਵ ਯੁੱਧਾਂ ਦੇ ਸਮੇਂ ਬਰਤਾਨੀਆ ਲਈ ਜੰਗਾਂ ਲੜੀਆਂ ਹਨ, ਉੱਥੋਂ ਦੀ ਤਰੱਕੀ ਲਈ ਕਰੜੀ ਮਿਹਨਤ ਕੀਤੀ ਤੇ ਯੋਗਦਾਨ ਪਾਇਆ, ਇਸ ਲਈ ਉੱਥੋਂ ਦੀ ਸਰਕਾਰ ਸਿੱਖਾਂ ਨੂੰ ਪੂਰਾ ਮਾਨ ਸਨਮਾਨ ਅਤੇ ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹੈਨਰੀ ਨੋਵਾਕ ਵਾਲੇ ਮਸਲੇ ਨੂੰ ਸਿਆਸੀ ਲਾਹੇ ਲਈ ਵਰਤ ਕੇ ਇੱਕ ਵਿਅਕਤੀ ਦੀ ਗਲਤੀ ਨੂੰ ਸਮੁੱਚੀ ਕੌਮ ਦੇ ਸਿਰ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਥੇਦਾਰ ਗੜਗੱਜ ਨੇ ਯੂਕੇ ਦੇ ਭਾਈਚਾਰਿਆਂ, ਸਰਕਾਰ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਆਪਸ ਵਿੱਚ ਮਿਲਜੁਲ ਕੇ ਰਹੀਏ ਅਤੇ ਅਜਿਹੀ ਸਾਜ਼ਸ਼ ਨੂੰ ਅਤੇ ਲੋਕਾਂ ਨੂੰ ਪਛਾਨਣ ਦੀ ਲੋੜ ਹੈ ਆਪਸੀ ਭਾਈਚਾਰਕ ਸਾਂਝ ਵਿੱਚ ਦੋਫਾੜ ਪਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਜਾਣਬੁੱਝ ਕੇ ਨਫ਼ਰਤ ਫੈਲਾ ਰਹੇ ਹਨ। ਉਨ੍ਹਾਂ ਕਿਹਾ ਕਿ ਬਰਤਾਨੀਆ ਦੀ ਸਰਕਾਰ ਨੂੰ ਅਜਿਹੇ ਲੋਕਾਂ ਉੱਤੇ ਵਿਸ਼ੇਸ਼ ਨਿਗ੍ਹਾ ਰੱਖਣ ਦੀ ਲੋੜ ਹੈ ਜੋ ਭਾਈਚਾਰਕ ਸਾਂਝ ਨੂੰ ਸੱਟ ਮਾਰਨ ਦੀ ਕੋਸ਼ਿਸ਼ਾਂ ਕਰ ਰਹੇ ਹਨ। ਜਥੇਦਾਰ ਗੜਗੱਜ ਨੇ ਮੀਡੀਆ ਅਤੇ ਸੋਸ਼ਲ ਮੀਡੀਆ ਚੈਨਲਾਂ ਨੂੰ ਵੀ ਵਿਸ਼ੇਸ਼ ਅਪੀਲ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਰਿਪੋਰਟਾਂ ਨੂੰ ਤੱਥਾਂ ਅਤੇ ਸੱਚ ਦੇ ਅਧਾਰ ਉੱਤੇ ਪ੍ਰਕਾਸ਼ਿਤ ਕਰਨਾ ਚਾਹੀਦਾ ਹੈ ਨਾ ਕਿ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਦੀ ਭਾਵਨਾ ਨੂੰ ਅਗਾਂਹ ਵਧਾਉਣ ਲਈ।

ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...