ਨੇ ਅਧਿਕਾਰਤ ਰੂਪ ਵਿੱਚ ਇਸ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੂੰ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਹੈ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਵਿੱਚ ਸਿੱਖ ਸੰਸਥਾ ਦੇ ਚੰਡੀਗੜ੍ਹ ਸਥਿਤ ਸਬ ਦਫ਼ਤਰ ਵਿਖੇ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੁਲਿਸ ਦੀ ਜਾਂਚ ਟੀਮ ਵੱਲੋਂ ਜੋ ਵੀ ਜਾਣਕਾਰੀ ਲਿਖਤੀ ਰੂਪ ਵਿੱਚ ਮੰਗੀ ਗਈ ਹੈ ਉਹ ਉਨ੍ਹਾਂ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਸਬੰਧਤ ਹੋਣ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਵੀ ਹਦਾਇਤ ਹੈ ਕਿ ਇਸ ਵਿੱਚ ਕਿਸੇ ਤਰ੍ਹਾਂ ਦੀ ਵੀ ਸਿਆਸਤ, ਬਿਆਨਬਾਜ਼ੀ ਤੇ ਦੂਸ਼ਣਬਾਜ਼ੀ ਨਾ ਕੀਤੀ ਜਾਵੇ ਇਸ ਲਈ ਸਮੂਹ ਧਿਰਾਂ ਨੂੰ ਇਹ ਵਿਸ਼ੇਸ਼ ਅਪੀਲ ਹੈ ਕਿ ਉਹ ਇਸ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਅਗਾਂਹ ਵੀ ਜੋ ਸਹਿਯੋਗ ਅਧਿਕਾਰਤ ਰੂਪ ਵਿੱਚ ਮੰਗਿਆ ਜਾਵੇਗਾ ਉਹ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਨਬਰਾਨ ਅਤੇ ਅਧਿਕਾਰੀ ਮੌਜੂਦ ਸਨ।
ਤਾਜ਼ਾ ਪੋਸਟਾਂ
- ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ
- ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
- ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ
- ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
- ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਨਤਮ ਪੋਸਟਾਂ
{"speed":"500","height":"400","pause":"2000"}