ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

by | Nov 12, 2025 | breaking news, daily | 0 comments

* ਨੌਵੇਂ ਪਾਤਸ਼ਾਹ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ 70 ਲੱਖ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਜਾਣਕਾਰੀ: ਹਰਜੋਤ ਬੈਂਸ

* ਨਿਵੇਕਲੀ ਪਹਿਲ ਤਹਿਤ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਸਕੂਲਾਂ ਲਈ 15 ਦਿਨਾਂ ਦਾ ਸਿੱਖਿਆ ਪ੍ਰੋਗਰਾਮ ਲਾਜ਼ਮੀ ਕੀਤਾ: ਸਿੱਖਿਆ ਮੰਤਰੀ

ਚੰਡੀਗੜ੍ਹ, 11 ਨਵੰਬਰ:

ਇਤਿਹਾਸਕ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗੇ ਸੂਬੇ ਦੇ 35,000 ਤੋਂ ਵੱਧ ਸਕੂਲਾਂ ਨੇ ਅੱਜ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ, ਜਿਨ੍ਹਾਂ ਵਿੱਚ 70 ਲੱਖ ਵਿਦਿਆਰਥੀਆਂ ਨੂੰ 15-ਦਿਨਾਂ ਸਿੱਖਿਆ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਸਾਰੇ ਸਿੱਖਿਆ ਬੋਰਡਾਂ ਨਾਲ ਸਬੰਧਤ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ) ਵਿੱਚ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਇਹ ਲਾਜ਼ਮੀ ਸਿੱਖਿਆ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਹੱਕ-ਸੱਚ, ਨਿਆਂ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ।

ਇਸ ਪ੍ਰੋਗਰਾਮ ਨੂੰ ਮਿਲੇ ਵੱਡੇ ਹੁੰਗਾਰੇ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ ਅਸੀਂ ਜੋ ਦੇਖਿਆ ਉਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਲਹਿਰ ਹੈ। 70 ਲੱਖ ਤੋਂ ਵੱਧ ਵਿਦਿਆਰਥੀਆਂ, ਜੋ ਪੰਜਾਬ ਦਾ ਭਵਿੱਖ ਹੈ, ਦਾ ਸਮੂਹਿਕ ਤੌਰ ‘ਤੇ ਧਰਮ, ਸੱਚ ਅਤੇ ਨਿਆਂ ਲਈ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ, ਜੋ ਇੱਕ ਡੂੰਘਾ ਭਾਵੁਕ ਅਤੇ ਅਹਿਮ ਪਲ ਹੈ। ਇਹ ਪਹਿਲ ਸਾਡੀ ਸਰਕਾਰ ਦੀ ਸਿੱਖਿਆ ਨੀਤੀ ਦਾ ਅਧਾਰ ਹੈ, ਜਿਸ ਤਹਿਤ ਕੇਵਲ ਵਿਦਵਾਨ ਹੀ ਨਹੀਂ ਪੈਦਾ ਕੀਤੇ ਜਾ ਰਹੇ ਬਲਕਿ ਚਰਿੱਤਰ ਨਿਰਮਾਣ ਅਤੇ ਮਨੁੱਖੀ ਕਦਰਾਂ-ਕੀਮਤਾਂ ਵੀ ਪੈਦਾ ਕੀਤੀਆਂ ਜਾ ਰਹੀਆਂ ਹਨ।”

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵੱਡਮੁੱਲੇ ਗਿਆਨ ਨੂੰ ਸਕੂਲ ਦੇ ਰੁਟੀਨ ਵਿੱਚ ਸ਼ਾਮਲ ਕਰਕੇ, ਸੂਬਾ ਸਰਕਾਰ ਬੱਚਿਆਂ ਨੂੰ ਇੱਕ ਨੈਤਿਕ ਦਿਸ਼ਾ ਪ੍ਰਦਾਨ ਕਰ ਰਹੀ ਹੈ ਜੋ ਤਾਉਮਰ ਉਨ੍ਹਾਂ ਦਾ ਮਾਰਗਦਰਸ਼ਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਇਹ ਸੂਬਾ ਪੱਧਰੀ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੈਤਿਕ ਕਦਰਾਂ-ਕੀਮਤਾਂ ਅਤੇ ਸੂਬੇ ਦੀ ਅਮੀਰ ਵਿਰਾਸਤ ਨੂੰ ਸਿੱਖਿਆ ਵਿੱਚ ਸ਼ਾਮਲ ਕਰਨ ਦੇ ਯਤਨਾਂ ਦਾ ਇੱਕ ਮੁੱਖ ਹਿੱਸਾ ਹੈ, ਜੋ ਨੌਜਵਾਨਾਂ ਦੇ ਮਨਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਨਾਲ ਜੋੜਦੀ ਹੈ।

30 ਨਵੰਬਰ, 2025 ਤੱਕ ਚੱਲਣ ਵਾਲੇ ਇਸ ਸਿੱਖਿਆ ਪ੍ਰੋਗਰਾਮ ਤਹਿਤ ਸਵੇਰ ਦੀ ਸਭਾ ਵਿੱਚ 10-12 ਮਿੰਟ ਲਈ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸ਼ਹਾਦਤ, ਮਾਤਾ ਗੁਜਰੀ ਜੀ ਦੇ ਜੀਵਨ ਅਤੇ ਖਾਲਸਾ ਪੰਥ ਦੀ ਸਿਰਜਣਾ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਸ਼ੇਸ਼ ਭਾਸ਼ਣ, ਕਵਿਤਾ ਪਾਠ, ਭਾਸ਼ਣ ਮੁਕਾਬਲੇ, ਲੇਖ ਅਤੇ ਇਤਿਹਾਸਕ ਕਿਤਾਬਾਂ ਦੀ ਵੰਡ ਸਬੰਧੀ ਪ੍ਰੋਗਰਾਮ ਕਰਵਾਏ ਜਾਣਗੇ, ਜਿਹਨਾਂ ਦਾ ਉਦੇਸ਼ ਨੌਵੇਂ ਪਾਤਸ਼ਾਹ ਵੱਲੋਂ ਦਿਖਾਏ ਰਸਤੇ ਅਤੇ ਕਦਰਾਂ-ਕੀਮਤਾਂ ਬਾਰੇ ਨੌਜਵਾਨਾਂ ਵਿੱਚ ਡੂੰਘੀ ਸੂਝ ਪੈਦਾ ਕੀਤੀ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...