ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਦੀ ਚੋਣ ਜਿੱਤਣ ’ਤੇ ਮੰਤਰੀ ਬਣਾਉਣ ਦਾ ਐਲਾਨ ਕਰ ਕੇ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਰਬੜ ਦੀ ਮੋਹਰ ਬਣਾ ਛੱਡਿਆ: ਬਿਕਰਮ ਸਿੰਘ ਮਜੀਠੀਆ

by | Jun 15, 2025 | breaking news, daily, politics | 0 comments

ਕਿਹਾ ਕਿ ਮਲੂਕਾ ਦੀ ਘਰ ਵਾਪਸੀ ਸੰਕੇਤ ਹੈ ਕਿ ਅਕਾਲੀ ਆਗੂ ਪੰਜਾਬੀਆਂ ਵੱਲੋਂ ਪੰਜਾਬ ਵਾਸਤੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਕੀਤੀ ਅਪੀਲ ਪ੍ਰਤੀ ਹੁੰਗਾਰਾ ਭਰ ਰਹੇ ਹਨ
ਲੁਧਿਆਣਾ, 15 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਪੱਛਮੀ ਤੋਂ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੇ ਜ਼ਿਮਨੀ ਚੋਣ ਜਿੱਤਣ ’ਤੇ ਉਹਨਾਂ ਨੂੰ ਮੰਤਰੀ ਬਣਾਏ ਜਾਣ ਦਾ ਐਲਾਨ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਬੜ ਦੀ ਮੋਹਰ ਬਣਾ ਕੇ ਰੱਖ ਦਿੱਤਾ ਹੈ।

ਅਕਾਲੀ ਆਗੂ ਅੱਜ ਇਥੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਨਾਲ ਮਿਲ ਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਅਕਾਲੀ ਆਗੂ ਪੰਜਾਬ ਦੀ ਖਾਤਰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੇ ਪੰਜਾਬੀਆਂ ਦੇ ਸੱਦੇ ਨੂੰ ਹੁੰਗਾਰਾ ਭਰ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਦਾ ਐਲਾਨ ਸਪਸ਼ਟ ਸੰਕੇਤ ਹੈ ਕਿ ਭਗਵੰਤ ਮਾਨ ਹੁਣ ਸਿਰਫ ਨਾਂ ਦਾ ਸਰਕਾਰ ਦਾ ਮੁਖੀ ਰਹਿ ਗਿਆ ਹੈ। ਉਹਨਾਂ ਕਿਹਾ ਕਿ ਇਹ ਨਿਰਾਸ਼ਾ ਵੀ ਸੰਕੇਤ ਹੈ। ਉਹਨਾਂ ਕਿਹਾ ਕਿ ਇਹ ਐਲਾਨ ਇਸ ਕਰ ਕੇ ਕੀਤਾ ਗਿਆ ਕਿਉਂਕਿ ਆਪ ਨੇ ਮਹਿਸੂਸ ਕਰ ਲਿਆ ਹੈ ਕਿ ਸੰਜੀਵ ਅਰੋੜਾ ਚੋਣ ਹਾਰ ਰਹੇ ਹਨ ਅਤੇ ਇਸ ਕਾਰਣ ਕੇਜਰੀਵਾਲ ਦੇ ਰਾਜ ਸਭਾ ਵਿਚ ਜਾਣ ਦੀ ਸੰਭਾਵਨਾ ਘੱਟ ਗਈ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਆਪ ਇਸ ਕਰ ਕੇ ਹਾਰ ਰਹੀ ਹੈ ਕਿਉਂਕਿ ਪੰਜਾਬੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਦਿੱਲੀ ਮਾਡਲ ਫੇਲ੍ਹ ਹੈ ਤੇ ਉਹਨਾਂ ਨੂੰ ਦੇਣ ਵਾਸਤੇ ਇਸ ਵਿਚ ਕੱਖ ਨਹੀਂ ਹੈ। ਉਹਨਾਂ ਕਿਹਾ ਕਿ ਸੂਬੇ ਸਿਰ ਆਪ ਸਰਕਾਰ ਦੇ ਰਾਜ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ ਤੇ ਕੁੱਲ ਕਰਜ਼ਾ 4 ਲੱਖ ਕਰੋੜ ਰੁਪਏ ਹੋ ਗਿਆ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਵਿੱਤੀ ਐਮਰਜੰਸੀ ਦੇ ਹਾਲਾਤ ਹਨ ਤੇ ਸਰਕਾਰ ਵੱਖ-ਵੱਖ ਵਿਭਾਗਾਂ ਤੋਂ ਫੰਡ ਵਾਪਸ ਮੰਗਵਾ ਕੇ ਕਰਜ਼ਿਆਂ ’ਤੇ ਡਿਫਾਲਟਰ ਹੋਣ ਤੋਂ ਬਚ ਰਹੀ ਹੈ। ਇਸ ਕਾਰਨ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਉਦਯੋਗਿਕ ਖੇਤਰ ਨੂੰ ਦਿੱਤੀ ਜਾ ਰਹੀ ਬਿਜਲੀ ਸਭ ਤੋਂ ਮਹਿੰਗੀ ਹੈ, ਇਸ ਕਾਰਣ ਉਦਯੋਗਿਕ ਖੇਤਰ ਵੀ ਹੁਣ ਵਿਹਾਰਕ ਨਹੀਂ ਰਿਹਾ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਸੂਬੇ ਵਿਚ ਫਿਰੌਤੀਆਂ ਤੇ ਮਿਥ ਕੇ ਕਤਲ ਕਰਨ ਦਾ ਮਾਹੌਲ ਹੈ ਤੇ ਕਾਨੂੰਨ ਹੀਣਤਾ ਹੈ, ਉਸ ਨਾਲ ਘਰੇਲੂ ਉਦਯੋਗਪਤੀ ਵੀ ਹੋਰ ਰਾਜਾਂ ਵਿਚ ਹਿਜ਼ਰਤ ਕਰ ਰਹੇ ਹਨ।

ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰੀ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਵਾਅਦਾ ਕੀਤਾ ਗਿਆ ਸੀ ਤੇ ਇਸ ਸਬੰਧ ਵਿਚ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਪਰ ਹਾਲੇ ਤੱਕ ਇਹ ਲਾਗੂ ਨਹੀਂ ਕੀਤੀ ਗਈ। ਇਸੇ ਤਰੀਕੇ ਔਰਤਾਂ 4 ਸਾਲਾਂ ਤੋਂ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤੇ ਦੀ ਉਡੀਕ ਕਰ ਰਹੀਆਂ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...