ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ – ਅਮਨ ਅਰੋੜਾ

by | Aug 20, 2025 | breaking news, daily, politics | 0 comments

– ਕਿਹਾ! ਵਿਰੋਧੀ ਧਿਰਾਂ ਉਹਨਾਂ ਦੇ ਨਾਮ ਉਤੇ ਸੌੜੀ ਰਾਜਨੀਤੀ ਕਰ ਰਹੀਆਂ
– ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਕੈਂਪ ਦੌਰਾਨ ਖੁਦ ਕੀਤਾ ਖੂਨਦਾਨ
– ਡਿਪਟੀ ਕਮਿਸ਼ਨਰ ਸਮੇਤ ਕਈ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਵਾਈ ਹਾਜ਼ਰੀ

ਲੌਂਗੋਵਾਲ, 20 ਅਗਸਤ (000) – ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ। ਸੂਬੇ ਦੇ ਲੋਕ ਉਹਨਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਇਸੇ ਤਰ੍ਹਾਂ ਸਿਜਦਾ ਕਰਦੇ ਰਹਿਣਗੇ। ਉਹ ਅੱਜ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿੱਚ ਇੰਡੀਅਨ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਬ੍ਰਾਂਚ ਸੰਗਰੂਰ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਨੂੰ ਸੰਬੋਧਨ ਕਰ ਰਹੇ ਸਨ।

ਉਹਨਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਕੌਮ ਦੇ ਮਹਾਨ ਸ਼ਹੀਦ ਹਨ। ਉਹਨਾਂ ਨੇ ਪੰਜਾਬ ਦੀ ਏਕਤਾ ਅਤੇ ਅਮਨ ਸ਼ਾਂਤੀ ਲਈ ਆਪਣੀ ਜਾਨ ਤੱਕ ਦੀ ਪ੍ਰਵਾਹ ਨਹੀਂ ਕੀਤੀ। ਉਹਨਾਂ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਨਿੱਜ ਤੋਂ ਉਪਰ ਉਠ ਕੇ ਕੰਮ ਕੀਤਾ। ਉਹਨਾਂ ਦਾ ਜੀਵਨ ਹਰੇਕ ਅਮਨ ਪਸੰਦ ਵਿਅਕਤੀ ਲਈ ਪ੍ਰੇਰਨਾ ਸਰੋਤ ਹੈ। ਉਹ ਕਿਸੇ ਇਕ ਪਾਰਟੀ ਜਾਂ ਧਿਰ ਦੇ ਆਗੂ ਨਹੀਂ ਸਨ ਸਗੋਂ ਸਮੁੱਚੀ ਲੋਕਾਈ ਦੇ ਮਾਰਗ ਦਰਸ਼ਕ ਸਨ।

ਉਹਨਾਂ ਇਸ ਗੱਲ ਉੱਤੇ ਦੁੱਖ ਪ੍ਰਗਟ ਕੀਤਾ ਕਿ ਅੱਜ ਵੀ ਕੁਝ ਰਾਜਨੀਤਿਕ ਪਾਰਟੀਆਂ, ਜੋ ਕਿ ਆਪਣੇ ਆਪ ਨੂੰ ਪੰਥਕ ਦੱਸਦੀਆਂ ਹਨ, ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਾਮ ਉਤੇ ਸੌੜੀ ਰਾਜਨੀਤੀ ਕਰ ਰਹੀਆਂ ਹਨ। ਸੰਤ ਲੌਂਗੋਵਾਲ ਨੇ ਆਪਣਾ ਖੂਨ ਡੋਲਿਆ ਤਾਂ ਕਿ ਪੰਜਾਬ ਘੁੱਗ ਵਸਦਾ ਰਹੇ ਪਰ ਵਿਰੋਧੀ ਪਾਰਟੀਆਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਉਤੇ ਲੱਗੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਪਿੰਡ ਲੋਂਗੋਵਾਲ 52 ਸ਼ਹੀਦਾਂ ਦੀ ਧਰਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਧਰਤੀ ਦਾ ਹਮੇਸ਼ਾਂ ਹੀ ਸਤਿਕਾਰ ਕੀਤਾ ਜਾਂਦਾ ਰਹੇਗਾ।

ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਮਹਾਨ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਨੂੰ ਯਾਦ ਕੀਤਾ ਅਤੇ ਇਸ ਕੈਂਪ ਵਿੱਚ ਸ਼ਿਰਕਤ ਕਰਨ ਲਈ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ ਹੋਰ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਖੁਦ ਖੂਨਦਾਨ ਕੀਤਾ। ਇਸ ਮੌਕੇ ਐੱਸ ਡੀ ਐੱਮ ਸ੍ਰ ਚਰਨਜੋਤ ਸਿੰਘ ਵਾਲੀਆ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।

— ਸਬੰਧਤ ਤਸਵੀਰਾਂ ਅਤੇ ਵੀਡੀਓ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ –

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...