ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

by | Sep 24, 2025 | breaking news, daily | 0 comments

— ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ
—ਆਮਦਨੀ ਦੀ ਕੋਈ ਸ਼ਰਤ ਨਹੀਂ; ਰਜਿਸਟ੍ਰੇਸ਼ਨ ਲਈ ਸਿਰਫ਼ ਵੋਟਰ ਆਈਡੀ ਕਾਰਡ ਅਤੇ ਆਧਾਰ ਕਾਰਡ ਹੀ ਜ਼ਰੂਰੀ: ਸਿਹਤ ਮੰਤਰੀ
— ਤਰਨ ਤਾਰਨ ਅਤੇ ਬਰਨਾਲਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ
— ਪਹਿਲੇ ਦਿਨ 1480 ਪਰਿਵਾਰਾਂ ਨੇ ਆਪਣਾ ਨਾਮ ਦਰਜ ਕਰਵਾਇਆ: ਡਾ. ਬਲਬੀਰ ਸਿੰਘ

ਚੰਡੀਗੜ੍ਹ, 23 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ।

ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਸੀਈਓ ਐਸ.ਐਚ.ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇੱਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਮ ਦਰਜ ਕਰਵਾਇਆ ਹੈ।

ਪੰਜਾਬ ਲਈ ਇਸ ਨੂੰ ਇਤਿਹਾਸਕ ਦਿਨ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਆਮਦਨ ਸ਼ਰਤ ਦੇ 10 ਲੱਖ ਰੁਪਏ ਦਾ ਵਿਆਪਕ ਸਿਹਤ ਬੀਮਾ ਕਵਰ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਦੇ ਤਜਰਬੇ ਦੇ ਆਧਾਰ ‘ਤੇ, ਰਜਿਸਟ੍ਰੇਸ਼ਨ ਮੁਹਿੰਮ ਨੂੰ ਤੇਜ਼ੀ ਨਾਲ ਸਮੁੱਚੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਯੋਜਨਾ ਸਿਹਤ ਸੰਭਾਲ ਲਈ ਆਮ ਲੋਕਾਂ ‘ਤੇ ਪੈਣ ਵਾਲੇ ਇਲਾਜ ਸੇਵਾਵਾਂ ਦੇ ਬੋਝ ਨੂੰ ਘਟਾਉਣ ਲਈ ਤਿਆਰ ਕੀਤੀ ਗਈ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ 500 ਤੋਂ ਵੱਧ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਯੋਗਤਾ ਮਾਪਦੰਡ ਸਰਲ ਅਤੇ ਨਿਰਪੱਖ ਹਨ। ਰਜਿਸਟ੍ਰੇਸ਼ਨ ਕਰਵਾਉਣ ਲਈ ਸਿਰਫ਼ ਵੋਟਰ ਆਈ.ਡੀ. ਕਾਰਡ ਅਤੇ ਆਧਾਰ ਕਾਰਡ ਲੋੜੀਂਦਾ ਹੈ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਆਮਦਨ ਦੀ ਵੀ ਕੋਈ ਸ਼ਰਤ ਨਹੀਂ ਹੋਵੇਗੀ।

ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਇਸ ਯੋਜਨਾ ਅਧੀਨ ਡਾਕਟਰੀ ਇਲਾਜਾਂ ਦੀ ਵਿਸ਼ਾਲ ਸੂਚੀ ਸ਼ਾਮਲ ਹੈ, ਜਿਸ ਤਹਿਤ 2300 ਤੋਂ ਵੱਧ ਸਿਹਤ ਪੈਕੇਜਾਂ ਵਿਚ ਹਰ ਤਰ੍ਹਾਂ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਦੇ ਨਾਲ-ਨਾਲ ਦੁਰਘਟਨਾਤਮਕ ਸਰਜਰੀਆਂ ਨੂੰ ਵੀ ਕਵਰ ਕੀਤਾ ਜਾਂਦਾ ਹੈ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਲਈ ਹਰ ਡਾਕਟਰੀ ਸਹੂਲਤ ਨੂੰ ਇਸ ਵਿਆਪਕ ਸਿਹਤ ਬੀਮਾ ਹੇਠ ਕਵਰ ਕੀਤਾ ਜਾਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...