ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਰੇਲ-ਗੱਡੀਆਂ ਚਲਾਉਣ ਅਤੇ “ਵੰਦੇ ਭਾਰਤ” ਦੀਆਂ ਸੇਵਾਵਾਂ ਵਧਾ ਕੇ ਦੁੱਗਣੀਆਂ ਕਰਨ ਦੀ ਮੰਗ

by | Oct 11, 2025 | breaking news, daily | 0 comments

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ:
* ਸਿੱਖਿਆ ਮੰਤਰੀ ਬੈਂਸ ਨੇ 9ਵੇਂ ਪਾਤਸ਼ਾਹ ਨੂੰ ਸ਼ਰਧਾਂਜਲੀ ਭੇਟ ਕਰਨ ਵਾਸਤੇ ਆਉਣ ਵਾਲੀ ਸੰਗਤ ਲਈ ਨਿਰਵਿਘਨ ਯਾਤਰਾ ਲਈ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 11 ਅਕਤੂਬਰ:

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰੀ ਰੇਲਵੇ ਮੰਤਰਾਲੇ ਤੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਲਈ ਰੇਲ ਸੇਵਾਵਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ ਤਾਂ ਜੋ 9ਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਨ ਲਈ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਨੂੰ ਨਿਰਵਿਘਨ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ।

ਕੇਂਦਰੀ ਰੇਲਵੇ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੂੰ ਲਿਖੇ ਪੱਤਰ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਕਰੀਬਨ 1 ਕਰੋੜ ਤੋਂ ਵੱਧ ਸੰਗਤ ਦੇ ਆਉਣ ਦੀ ਉਮੀਦ ਹੈ। ਸ. ਬੈਂਸ ਨੇ ਆਪਣੇ ਪੱਤਰ ਵਿੱਚ ਨਵੀਂ ਦਿੱਲੀ ਤੋਂ ਚੱਲਦੀ ਵੰਦੇ ਭਾਰਤ ਐਕਸਪ੍ਰੈਸ ਦੀਆਂ ਸੇਵਾਵਾਂ ਨੂੰ 15 ਤੋਂ 30 ਨਵੰਬਰ, 2025 ਤੱਕ ਦੁੱਗਣਾ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਕੇਂਦਰਾਂ, ਜਿਨ੍ਹਾਂ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ), ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹੋਰ ਪ੍ਰਮੁੱਖ ਸ਼ਹਿਰਾਂ, ਤੋਂ ਵਿਸ਼ੇਸ਼ ਯਾਤਰੀ ਰੇਲਗੱਡੀਆਂ ਚਲਾਉਣ ਦੀ ਵੀ ਮੰਗ ਕੀਤੀ ਤਾਂ ਜੋ 22 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਵੱਡੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਆਉਣ ਵਾਲੀ ਸੰਗਤ ਨੂੰ ਆਉਣ-ਜਾਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਮਹੱਤਤਾ ਅਤੇ ਪਵਿੱਤਰ ਇਤਿਹਾਸ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨਗਰੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਵਸਾਈ ਗਈ ਸੀ, ਜਿੱਥੇ ਅਤਿਆਚਾਰ ਦਾ ਸਾਹਮਣਾ ਕਰ ਰਹੇ ਕਸ਼ਮੀਰੀ ਪੰਡਿਤਾਂ ਨੇ ਪਨਾਹ ਅਤੇ ਸੁਰੱਖਿਆ ਦੀ ਮੰਗ ਕੀਤੀ ਸੀ। ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਹੀ ਗੁਰੂ ਸਾਹਿਬ ਨੇ ਮਾਨਵਤਾ ਅਤੇ ਜ਼ਮੀਰ ਦੀ ਆਜ਼ਾਦੀ ਲਈ ਦਿੱਲੀ ਵਿੱਚ ਸ਼ਹਾਦਤ ਵਾਸਤੇ ਆਪਣੀ ਅੰਤਿਮ ਯਾਤਰਾ ਸ਼ੁਰੂ ਕੀਤੀ ਸੀ। ਬਾਅਦ ਵਿੱਚ, ਉਨ੍ਹਾਂ ਦੇ ਪਵਿੱਤਰ “ਸੀਸ” ਨੂੰ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਵੱਲੋਂ ਸ਼ਰਧਾਪੂਰਵਕ ਸ੍ਰੀ ਅਨੰਦਪੁਰ ਸਾਹਿਬ ਵਾਪਸ ਲਿਆਂਦਾ ਗਿਆ ਸੀ ਅਤੇ ਇੱਥੇ ਸਸਕਾਰ ਕੀਤਾ ਗਿਆ ਜਿਸ ਨਾਲ ਇਹ ਧਰਤੀ ਵਿਸ਼ਵ ਦੇ ਇਤਿਹਾਸ ਦੇ ਸਭ ਤੋਂ ਸਤਿਕਾਰਤ ਅਧਿਆਵਾਂ ਦੀ ਜਿਉਂਦੀ ਜਾਗਦੀ ਮਿਸਾਲ ਬਣ ਗਈ।

ਸ. ਬੈਂਸ ਨੇ ਕਿਹਾ, “ਇਹ ਪਵਿੱਤਰ ਧਰਤੀ ਉਸ ਕੁਰਬਾਨੀ ਦਾ ਜਿਉਂਦਾ ਜਾਗਦਾ ਪ੍ਰਮਾਣ ਹੈ ਜੋ ਦੇਸ਼ ਦੀ ਬੁਨਿਆਦ ਨੂੰ ਪਰਿਭਾਸ਼ਿਤ ਕਰਦੀ ਹੈ। ਇਸ ਲਈ ਸਾਡਾ ਪਵਿੱਤਰ ਫ਼ਰਜ਼ ਬਣਦਾ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਕਿ ਇਸ ਇਤਿਹਾਸਕ ਮੌਕੇ ਮੱਥਾ ਟੇਕਣ ਦੀ ਇੱਛਾ ਰੱਖਣ ਵਾਲਾ ਹਰ ਸ਼ਰਧਾਲੂ ਨਿਰਵਿਘਨ ਇੱਥੇ ਆ ਸਕੇ।”

ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਧਾਰਮਿਕ ਆਜ਼ਾਦੀ ਅਤੇ ਮਾਨਵੀ ਕਦਰਾਂ-ਕੀਮਤਾਂ ਲਈ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਪ੍ਰਤੀ ਨਤਮਸਤਕ ਹੋਣ ਦਾ ਇੱਕ ਯਾਦਗਾਰੀ ਮੌਕਾ ਦੱਸਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵੰਦੇ ਭਾਰਤ ਐਕਸਪ੍ਰੈਸ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਰਾਹੀਂ ਅੰਬ ਅੰਦੌਰਾ ਜਾਂਦੀ ਹੈ। ਉਨ੍ਹਾਂ ਇਸ ਇਤਿਹਾਸਕ ਮੌਕੇ ਉੱਤੇ ਸੰਗਤ ਲਈ ਇਸ ਗੱਡੀ ਦੇ ਗੇੜਿਆਂ ਨੂੰ ਦੁੱਗਣੇ ਕੀਤੇ ਜਾਣ ‘ਤੇ ਜ਼ੋਰ ਦਿੱਤਾ।

ਸ. ਬੈਂਸ ਨੇ ਕਿਹਾ ਕਿ ਇਹ ਪਹਿਲ ਸਿਰਫ਼ ਲੌਜਿਸਟਿਕਸ ਸੇਵਾ ਬਾਰੇ ਨਹੀਂ ਹੈ। ਉਨ੍ਹਾਂ ਕਿਹਾ, “ਸਾਰੇ ਧਰਮਾਂ ਦੇ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਨਿਰਵਿਘਨ ਯਾਤਰਾ ਦੀ ਸਹੂਲਤ ਦੇ ਕੇ ਅਸੀਂ ਸਰਵਉੱਚ ਨੈਤਿਕ ਬਹਾਦਰੀ ਦਾ ਸਨਮਾਨ ਕਰਦੇ ਹਾਂ ਜੋ ਸਾਡੇ ਬਹੁਲਵਾਦੀ ਰਾਸ਼ਟਰ ਦੀ ਨੀਂਹ ਬਣਿਆ ਹੋਇਆ ਹੈ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...