ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

by | Aug 31, 2025 | breaking news, daily | 0 comments

*ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖਨੌਰੀ ਵਿਖੇ ਘੱਗਰ ਦਰਿਆ ਦਾ ਜਾਇਜ਼ਾ

*ਘੱਗਰ ਵਿੱਚ ਪਾਣੀ ਦਾ ਪੱਧਰ 743.7 ਫੁੱਟ; 748 ਫੁੱਟ ਹੈ ਖਤਰੇ ਦਾ ਨਿਸ਼ਾਨ; ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ

*ਰੇਤੇ ਤੇ ਮਿੱਟੀ ਦੀਆਂ 02 ਲੱਖ ਬੋਰੀਆਂ ਤਿਆਰ

*ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ

ਚੰਡੀਗੜ੍ਹ/ਖਨੌਰੀ/ਮੂਨਕ, 31 ਅਗਸਤ

ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਗਰ ਦਰਿਆ ਕਾਰਨ ਵਾਰ-ਵਾਰ ਪੈਦਾ ਹੁੰਦੀ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਪੱਕੇ ਹੱਲ ਲਈ ਵਚਨਬੱਧ ਹੈ ਤੇ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦਾ ਸਥਾਈ ਹੱਲ ਹੋ ਸਕਦਾ ਹੈ ਪਰ ਗੁਆਂਢੀ ਸੂਬੇ ਹਰਿਆਣਾ ਵੱਲੋਂ ਘੱਗਰ ਦਰਿਆ ਦੇ ਪੰਜਾਬ ਵਿਚਲੇ ਕੁਝ ਹਿੱਸੇ, ਮਕਰੌੜ ਸਾਹਿਬ ਤੋਂ ਕੜੈਲ ਤਕ, ਨੂੰ ਚੌੜਾ ਕੀਤੇ ਜਾਣ ਦੇ ਮਾਮਲੇ ਸਬੰਧੀ ਮਾਣਯੋਗ ਸੁਪਰੀਮ ਕੋਰਟ ਤੋਂ ਸਟੇਅ ਲਏ ਜਾਣ ਕਰ ਕੇ ਇਹ ਕਾਰਜ ਸਿਰੇ ਨਹੀਂ ਚੜ੍ਹ ਰਿਹਾ। ਪੰਜਾਬ ਦੇ ਲੋਕਾਂ ਦੀ ਹੁੰਦੀ ਖੁਆਰੀ ਦੇ ਪੱਕੇ ਹੱਲ ਲਈ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹਰਿਆਣਾ ਸਰਕਾਰ ਨੂੰ ਕਹਿ ਕੇ ਇਸ ਮਾਮਲੇ ਸਬੰਧੀ ਸਟੇਅ ਵਾਪਸ ਕਰਵਾਏ ਤਾਂ ਜੋ ਪੰਜਾਬ ਸਰਕਾਰ ਲੋਕਾਂ ਦੀ ਹਿਫਾਜ਼ਤ ਹਿਤ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦੇ ਕੰਢੇ ਮਜ਼ਬੂਤ ਕਰ ਸਕੇ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ, ਪੰਜਾਬ, ਸ. ਹਰਪਾਲ ਸਿੰਘ ਚੀਮਾ ਨੇ ਖਨੌਰੀ ਹੈੱਡਵਰਕਸ ਵਿਖੇ ਘੱਗਰ ਦਰਿਆ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕੇਵਲ ਸੁਚੇਤ ਰਹਿਣ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 743.7 ਫੁੱਟ ਹੈ ਤੇ ਖਤਰੇ ਦਾ ਨਿਸ਼ਾਨ 748 ਫੁੱਟ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਮਿੱਟੀ ਤੇ ਰੇਤੇ ਦੀਆਂ 02 ਲੱਖ ਬੋਰੀਆਂ ਤਿਆਰ ਰੱਖੀਆਂ ਗਈਆਂ ਹਨ। ਸਾਲ 2023 ਵਿੱਚ ਜਿੱਥੇ ਜਿੱਥੇ ਪਾੜ ਪਏ ਸਨ, ਉਨ੍ਹਾਂ ਥਾਵਾਂ ਨੂੰ ਉਚੇਚੇ ਤੌਰ ਉੱਤੇ ਮਜ਼ਬੂਤ ਕੀਤਾ ਗਿਆ ਹੈ ਅਤੇ ਕੰਢੇ ਵੀ ਚੌੜੇ ਕੀਤੇ ਗਏ ਹਨ ਤਾਂ ਲੋੜ ਪੈਣ ਉੱਤੇ ਮਸ਼ੀਨਰੀ ਸੌਖੇ ਢੰਗ ਉਨ੍ਹਾਂ ਉੱਪਰ ਚੱਲ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਂ ਇੱਕ ਦੂਜੇ ਦੀ ਬਾਂਹ ਫੜਨ ਦਾ ਹੈ। ਇਸ ਲਈ ਹਰ ਵਿਅਕਤੀ ਕਿਸੇ ਵੀ ਲੋੜਵੰਦ ਲਈ ਜੋ ਵੀ ਕਰ ਸਕਦਾ ਹੈ, ਉਹ ਜ਼ਰੂਰ ਕਰੇ। ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਤਾਂ ਲੋੜੀਂਦੇ ਪ੍ਰਬੰਧ ਕੀਤੇ ਹੀ ਗਏ ਹਨ ਪਰ ਆਮ ਲੋਕ ਵੀ ਅੱਗੇ ਵੱਧ ਕੇ ਇੱਕ ਦੂਜੇ ਦਾ ਵੱਧ ਤੋਂ ਵੱਧ ਸਾਥ ਦੇਣ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਉੱਤੇ ਯਕੀਨ ਨਾ ਕਰਨ ਜੇਕਰ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਫੌਰੀ ਪਿੰਡ ਦੀ ਪੰਚਾਇਤ ਨਾਲ ਰਾਬਤਾ ਕੀਤਾ ਜਾਵੇ ਤੇ ਅੱਗੇ ਪੰਚਾਇਤ ਫੌਰੀ ਤੌਰ ਉੱਤੇ ਸਿਵਲ ਜਾਂ ਪੁਲੀਸ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਨਾਲ ਰਾਬਤਾ ਕਰੇ ਤਾਂ ਜੋ ਮੁਕਸ਼ਲ ਦਾ ਹੱਲ ਫੌਰੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ਵਿੱਚ ਮੌਜੂਦ ਹਨ ਤੇ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਜ਼ਿਲ੍ਹੇ ਵਿਚਲੇ ਫਲਡ ਕੰਟਰੋਲ ਰੂਮ ਨੰਬਰਾਂ ਸਿੰਚਾਈ ਵਿਭਾਗ 87250-29785, ਜ਼ਿਲ੍ਹਾ ਪ੍ਰਸ਼ਾਸਨ
01672-234196 ‘ਤੇ ਰਾਬਤਾ ਕੀਤਾ ਜਾ ਸਕਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...