ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ

by | May 30, 2025 | breaking news, daily | 0 comments

ਕਰੋੜਾਂ ਰੁਪਏ ਦੀ ਈਥਾਨੋਲ ਦੀ ਵਰਤੋਂ ਨਾਲ ਲੱਖਾਂ ਲੀਟਰ ਨਜਾਇਜ਼ ਸ਼ਰਾਬ ਜਾਂ ਸੈਨੇਟਾਈਜ਼ ਕੀਤੇ ਜਾ ਸਕਦੇ ਸਨ ਤਿਆਰ

‘ਆਪ’ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੇ ਨਤੀਜੇ: ਹੁਣ ਤੱਕ 1,70,000 ਲੀਟਰ ਈਥਾਨੋਲ ਕੀਤੀ ਜ਼ਬਤ

ਚੰਡੀਗੜ੍ਹ, 30 ਮਈ

‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ (ਆਬਕਾਰੀ) ਅਤੇ ਆਬਕਾਰੀ ਪੁਲਿਸ ਦੁਆਰਾ ਵੀਰਵਾਰ ਦੇਰ ਸ਼ਾਮ ਨੂੰ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਬਠਿੰਡਾ ਖੇਤਰ ਵਿੱਚ 80,000 ਲੀਟਰ ਈਥੇਨੌਲ਼ ਜ਼ਬਤ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਦੇ ਵਪਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੇ ਮਹੱਤਵਪੂਰਨ ਨਤੀਜਿਆਂ ਅਨੁਸਾਰ ਹੁਣ ਤੱਕ ਕੁੱਲ 1,70,000 ਲੀਟਰ ਈਐਨਏ/ਈਥੇਨੌਲ ਜ਼ਬਤ ਕੀਤਾ ਗਿਆ ਹੈ।

ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਫੀਆ ਜਾਣਕਾਰੀ-ਅਧਾਰਤ ਇਸ ਕਾਰਵਾਈ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਈਥੇਨੌਲ/ਸ਼ਰਾਬ ਦੀ ਚੋਰੀ ਅਤੇ ਸਟੋਰੇਜ ਵਿੱਚ ਲੱਗੇ ਇੱਕ ਗਿਰੋਹ ਬਾਰੇ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ ਵਿਸ਼ੇਸ਼ ਟੀਮਾਂ ਨੇ ਸਾਵਧਾਨੀ ਅਤੇ ਯੋਜਨਾਬੱਧ ਢੰਗ ਨਾਲ ਜਾਲ ਵਿਛਾ ਕੇ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਬਠਿੰਡਾ ਦੇ ਨਵਰਾਜ ਢਾਬੇ ਵਿਖੇ ਹੋਈ ਜਿੱਥੇ ਗਿਰੋਹ ਨੂੰ ਦੋ ਗੁਜਰਾਤ ਰਜਿਸਟਰਡ ਟੈਂਕਰਾਂ (ਰਜਿ. ਨੰਬਰ ਜੀਜੇ06ਬੀਵੀ4926 ਅਤੇ ਜੀਜੇ06ਬੀਵੀ7626) ਵਿੱਚ 80,000 ਲੀਟਰ ਈਥੇਨੌਲ (40,000 ਲੀਟਰ ਹਰੇਕ) ਦੀ ਢੋਆ-ਢੁਆਈ ਕਰਦੇ ਰੰਗੇ ਹੱਥੀਂ ਫੜਿਆ।

ਵਿੱਤ ਮੰਤਰੀ ਨੇ ਕਿਹਾ ਕਿ ਜ਼ਬਤ ਕੀਤਾ ਗਿਆ ਈਥੇਨੌਲ ਚੱਕ ਆਲੀਆ, ਦੀਨਾਨਗਰ, ਗੁਰਦਾਸਪੁਰ ਵਿੱਚ ਵੀਆਰਵੀ ਹਾਸਪਿਟੈਲਿਟੀ ਪ੍ਰਾਈਵੇਟ ਲਿਮਟਿਡ ਤੋਂ ਲੋਡ ਕੀਤਾ ਗਿਆ ਸੀ, ਜੋ ਕਿ ਆਈਓਸੀਐਲ ਬਠਿੰਡਾ ਜਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਸ਼ੱਕ ਹੈ ਕਿ ਇਹ ਖੇਪ ਚੋਰੀ-ਛੁਪੇ ਗੈਰ-ਕਾਨੂੰਨੀ ਵਰਤੋਂ ਲਈ ਉਨ੍ਹਾਂ ਰਾਜਾਂ ਵਿੱਚ ਲਿਜਾਣ ਲਈ ਸੀ ਜਿੱਥੇ ਸ਼ਰਾਬ ਦਾ ਉਤਪਾਦਨ ਅਤੇ ਵਿਕਰੀ ‘ਤੇ ਪਾਬੰਦੀ ਹੈ। ਵਿੱਤ ਮੰਤਰੀ ਚੀਮਾ ਨੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੂਰਗਾਮੀ ਨਤੀਜਿਆਂ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਜੇਕਰ ਫੜ੍ਹੀ ਨਾ ਕੀਤੀ ਜਾਂਦੀ ਤਾਂ ਇਸ ਈਥੇਨੌਲ਼ ਦੀ ਵਰਤੋਂ ਕਈ ਹੋਰ ਉਤਪਾਦਾਂ ਦੇ ਗੈਰ-ਕਾਨੂੰਨੀ ਉਤਪਾਦਨ ਲਈ ਕੀਤੀ ਜਾ ਸਕਦੀ ਸੀ, ਜਿਸ ਵਿੱਚ ਲਗਭਗ 3,72,000 ਬੋਤਲਾਂ 50-ਡਿਗਰੀ ਦੇਸੀ ਸ਼ਰਾਬ, 2,47,000 ਬੋਤਲਾਂ 70-ਡਿਗਰੀ ਅੰਗਰੇਜੀ ਸ਼ਰਾਬ, ਜਾਂ 1.04 ਲੱਖ ਲੀਟਰ ਸੈਨੀਟਾਈਜ਼ਰ ਸ਼ਾਮਲ ਹਨ।

ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਮੌਕੇ ‘ਤੇ ਕੁੱਲ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਗੈਰ-ਕਾਨੂੰਨੀ ਕਾਰਵਾਈ ਵਿੱਚ ਸ਼ਾਮਲ ਹੋਣ ਦੇ ਸ਼ੱਕੀ ਦੋ ਵਾਹਨ, ਇੱਕ ਟੋਇਟਾ ਈਟੀਓਸ ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ03ਏਵਾਈ5567 ਹੈ ਅਤੇ ਇੱਕ ਇਨੋਵਾ ਜਿਸਦਾ ਰਜਿਸਟ੍ਰੇਸ਼ਨ ਨੰਬਰ ਐਚਆਰ26ਸੀਵਾਈ2961 ਹੈ, ਨੂੰ ਵੀ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਅਤੇ ਸਬੰਧਤ ਕਾਨੂੰਨਾਂ ਦੇ ਤਹਿਤ ਬਠਿੰਡਾ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਜਿਸ ਵਿੱਚ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਲਈ ਉਮਰ ਕੈਦ ਦੀ ਸਜ਼ਾ ਦੇ ਉਪਬੰਧ ਸ਼ਾਮਲ ਹਨ।

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਸ ਗੈਰ-ਕਾਨੂੰਨੀ ਕਾਰਵਾਈ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਇਸ ਸਮੇਂ ਇੱਕ ਵਿਆਪਕ ਜਾਂਚ ਚੱਲ ਰਹੀ ਹੈ, ਜਿਸ ਵਿੱਚ ਇਸ ਗੈਰ-ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਅੱਗੇ ਅਤੇ ਪਿੱਛੇ ਦੋਵੇਂ ਤਰ੍ਹਾਂ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਭਾਵੇਂ ਉਹ ਕਿਸੇ ਵੀ ਅਹੁਦੇ ਜਾ ਪ੍ਰਭਾਵ ਵਾਲੇ ਹੋਣ, ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਪੈਸ਼ਲ ਆਪ੍ਰੇਸ਼ਨ ਗਰੁੱਪ (ਆਬਕਾਰੀ) ਅਤੇ ਆਬਕਾਰੀ ਪੁਲਿਸ ਦੀ ਸਫਲ ਕਾਰਵਾਈ ਲਈ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਇਨ੍ਹਾਂ ਨਾਜਾਇਜ਼ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਗੈਰ-ਕਾਨੂੰਨੀ ਉਦੇਸ਼ਾਂ ਲਈ ਈਥਾਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਅਣਥੱਕ ਯਤਨ ਕਰ ਕਿਹਾ ਹੈ ਅਤੇ ਵਿਭਾਗ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਦ੍ਰਿੜ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...