ਹੁਣ ਪੰਜਾਬ ਦੇ ਸਕੂਲਾਂ ਵਿੱਚ ਸਾਫ਼-ਸੁਥਰੇ ਪਖਾਨਿਆਂ ਦੀ ਹੈ ਸੁਵਿਧਾ- ਹਰਜੋਤ ਬੈਂਸ

by | Apr 11, 2025 | breaking news, daily, education | 0 comments

75 ਸਾਲਾਂ ਵਿਚ ਜੋ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨਹੀਂ ਕਰ ਸਕੀ, ਉਹ ਹੁਣ ਆਪ ਸਰਕਾਰ ਨੇ ਕਰਕੇ ਦਿਖਾਇਆ

ਕਾਂਗਰਸ ਅਤੇ ਅਕਾਲੀਆਂ ਨੇ ਆਪਣੇ ਲਈ ਬਣਾਏ ਫਾਰਮ ਹਾਊਸ; ‘ਆਪ’ ਦੀ ਸਰਕਾਰ ਨੇ ਪੰਜਾਬ ਦੇ ਵਿਦਿਆਰਥੀਆਂ ਲਈ ਬਣਵਾਏ ਸਾਫ਼-ਸੁਥਰੇ ਬਾਥਰੂਮ: ਸਿੱਖਿਆ ਮੰਤਰੀ

ਸਿੱਖਿਆ ਮੰਤਰੀ ਦਾ ਵਿਰੋਧੀਆਂ ਨੂੰ ਸਵਾਲ- ਉਸ ਵੇਲੇ ਉਨ੍ਹਾਂ ਦੀ ਸ਼ਰਮ ਕਿੱਥੇ ਸੀ, ਜਦੋਂ ਸਾਡੀਆਂ ਧੀਆਂ ਖੁੱਲ੍ਹੇ ‘ਚ ਸ਼ੌਚ ਜਾਣ ਲਈ ਮਜਬੂਰ ਸਨ ?

ਪਖਾਨਿਆਂ ਦਾ ਮਜ਼ਾਕ ਉਡਾਉਣ ਵਾਲੇ ਵਿਰੋਧੀ ਆਗੂ ਭੁੱਲ ਗਏ ਹਨ, ਕਿ ਇਹ ਉਨ੍ਹਾਂ ਦੀ 75 ਸਾਲਾਂ ਦੀ ਨਾਕਾਮੀ ਦਾ ਹੀ ਨਤੀਜਾ ਹੈ-ਆਪ

ਚੰਡੀਗੜ੍ਹ, 11 ਅਪ੍ਰੈਲ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਰੋਧੀ ਪਾਰਟੀਆਂ ‘ਤੇ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਯਤਨਾਂ ਦੀ ਆਲੋਚਨਾ ਕਰਨ ਲਈ ਸਵਾਲ ਚੁੱਕੇ ਹਨ। ‘ਆਪ’ ਸਰਕਾਰ ਨੂੰ ਵਿਰਾਸਤ ਵਿੱਚ ਮਿਲੇ ਸਰਕਾਰੀ ਸਕੂਲਾਂ ਦੀ ਮਾੜੀ ਹਾਲਤ ਨੂੰ ਉਜਾਗਰ ਕਰਦੇ ਹੋਏ, ਬੈਂਸ ਨੇ ਕਿਹਾ, “ਸਾਡੀ ਸਰਕਾਰ ਤੋਂ ਪਹਿਲਾਂ, ਪੰਜਾਬ ਦੇ 3,000 ਤੋਂ ਵੱਧ ਸਕੂਲਾਂ ਵਿੱਚ ਮੁੱਢਲੇ ਪਖਾਨੇ ਦੀ ਸਹੂਲਤ ਵੀ ਨਹੀਂ ਸੀ। ਜਦੋਂ ਸਾਡੀਆਂ ਧੀਆਂ ਖੁੱਲ੍ਹੇ ਵਿੱਚ ਸ਼ੌਚ ਕਰਨ ਲਈ ਮਜਬੂਰ ਸਨ, ਅਕਸਰ ਸਾਫ਼ ਅਤੇ ਸੁਰੱਖਿਅਤ ਪਖਾਨਿਆਂ ਦੀ ਘਾਟ ਕਾਰਨ ਸਕੂਲ ਛੱਡ ਦਿੰਦੀਆਂ ਸਨ, ਤਾਂ ਉਸ ਵੇਲੇ ਉਨ੍ਹਾਂ ਦੀ ਸ਼ਰਮ ਕਿੱਥੇ ਸੀ?

ਬੈਂਸ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀ ਦਹਾਕਿਆਂ ਤੋਂ ਪੰਜਾਬ ਦੇ ਬੱਚਿਆਂ ਨੂੰ ਨਿਰਾਸ਼ ਕਰਨ ਲਈ ਆਲੋਚਨਾ ਕੀਤੀ ਅਤੇ ਕਿਹਾ ਕਿ “ਉਨ੍ਹਾਂ ਦੇ ਆਪਣੇ ਬੱਚੇ ਏਅਰ-ਕੰਡੀਸ਼ਨਡ ਬਾਥਰੂਮਾਂ ਵਾਲੇ ਉੱਚ-ਸ਼੍ਰੇਣੀ ਦੇ ਸਕੂਲਾਂ ਵਿੱਚ ਪੜ੍ਹਦੇ ਹਨ, ਪਰੰਤੂ ਉਨ੍ਹਾਂ ਨੇ ਮਜ਼ਦੂਰਾਂ ਅਤੇ ਕਿਸਾਨਾਂ ਦੇ ਬੱਚਿਆਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਕਰ ਦਿੱਤਾ। ਇਹ ਪਖਾਨੇ ਸਿਰਫ਼ ਢਾਂਚੇ ਨਹੀਂ ਹਨ – ਇਹ ਉਨ੍ਹਾਂ ਦੀ 75 ਸਾਲਾਂ ਦੀ ਉਦਾਸੀਨਤਾ ਅਤੇ ਅਸਫਲਤਾ ਦੀ ਯਾਦ ਦਿਵਾਉਂਦੇ ਹਨ,”। ‘ਆਪ’ ਸਰਕਾਰ ਨੇ ਹਰ ਸਕੂਲ ਵਿੱਚ ਪਖਾਨੇ ਬਣਾਏ ਹਨ ਅਤੇ ਸਾਫ਼ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਹੈ, ਵਿਦਿਆਰਥੀਆਂ ਨੂੰ ਮਾਣ-ਸਨਮਾਨ ਦਿੱਤਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਸਤਿਕਾਰ ਅਤੇ ਸਮਾਨਤਾ ਦੇ ਸਥਾਨਾਂ ਵਿੱਚ ਬਦਲਿਆ ਹੈ।

ਇਹ ਨੀਂਹ ਪੱਥਰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਸ਼ਾਸਨ ਦੇ ਮੂੰਹ ‘ਤੇ ਚਪੇੜ ਹਨ: ਨੀਲ ਗਰਗ

ਆਪ ਦੇ ਬੁਲਾਰੇ ਨੀਲ ਗਰਗ ਨੇ ਸਕੂਲਾਂ ਵਿੱਚ ਪਖਾਨਿਆਂ ਦੇ ਉਦਘਾਟਨ ਦਾ ਮਜ਼ਾਕ ਉਡਾਉਣ ਲਈ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ “ਇਹ ‘ਆਪ’ ਸਰਕਾਰ ‘ਤੇ ਮਜ਼ਾਕ ਨਹੀਂ ਹੈ; ਇਹ ਉਸ ਸਿਸਟਮ ਦੇ ਮੂੰਹ ‘ਤੇ ਚਪੇੜ ਹੈ ਜੋ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਅਧੀਨ 70 ਸਾਲਾਂ ਤੋਂ ਅਸਫਲ ਰਿਹਾ ਹੈ। ਉਨ੍ਹਾਂ ਦੇ ਨੇਤਾਵਾਂ ਦੇ ਬੱਚੇ ਐਸ਼ੋ-ਆਰਾਮ ਨਾਲ ਪੜ੍ਹਦੇ ਰਹੇ, ਜਦੋਂ ਕਿ ਪੰਜਾਬ ਦੇ ਵਿਦਿਆਰਥੀਆਂ ਕੋਲ ਪੀਣ ਵਾਲੇ ਪਾਣੀ ਅਤੇ ਸਹੀ ਸਫ਼ਾਈ ਦੀ ਘਾਟ ਸੀ,”। ਉਨ੍ਹਾਂ ਜਨਤਾ ਨੂੰ ਭਰੋਸਾ ਦਿਵਾਇਆ ਕਿ ‘ਆਪ’ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਅਤੇ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਭਾਵੇਂ ਉਨ੍ਹਾਂ ਦਾ ਪਿਛੋਕੜ ਕੁਝ ਵੀ ਹੋਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...