ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ

by | Oct 25, 2025 | breaking news, daily | 0 comments

ਜਲ ਸਰੋਤ ਮੰਤਰੀ ਨੇ ਸੂਬੇ ਭਰ ਵਿੱਚ ਹੜ੍ਹ ਰੋਕਥਾਮ ਅਤੇ ਜਲ ਪ੍ਰਬੰਧਨ ਉਪਰਾਲਿਆਂ ਦਾ ਲਿਆ ਜਾਇਜ਼ਾ

ਬਾਊਪੁਰ ਆਈਲੈੰਡ ਵਿੱਚ ਵਾਰ-ਵਾਰ ਆਉਂਦੇ ਹੜ੍ਹਾਂ ਦੀ ਸਮੱਸਿਆ ਨਾਲ ਪੱਕੇ ਪੈਰੀਂ ਨਜਿੱਠਣ ਲਈ ਤਕਨੀਕੀ ਹੱਲ ਕੱਢਣ ਦੇ ਹੁਕਮ

ਹੜ੍ਹ ਸੁਰੱਖਿਆ ਅਤੇ ਡੀ-ਸਿਲਟਿੰਗ ਦੇ ਕੰਮ ਛੇਤੀ ਪੂਰੇ ਕਰਨ ਦੀਆਂ ਹਦਾਇਤਾਂ

ਅਗਲੇ ਮਾਨਸੂਨ ਮੌਸਮ ਤੋਂ ਪਹਿਲਾਂ-ਪਹਿਲਾਂ ਡੀ-ਸਿਲਟਿੰਗ ਦੇ ਕੰਮ ਕਰਾਉਣ ਦੇ ਨਿਰਦੇਸ਼

ਪਾੜ ਪੂਰਨ ਅਤੇ ਬੰਨ੍ਹਾਂ ਦੀ ਮੁਰੰਮਤ ਅਤੇ ਮਜ਼ਬੂਤੀਕਰਨ ਲਈ ਦਿਨ ਰਾਤ ਕੰਮ ਕਰਨ ਵਾਸਤੇ ਵਿਭਾਗੀ ਅਮਲੇ ਦੀ ਸ਼ਲਾਘਾ

ਚੰਡੀਗੜ੍ਹ, 24 ਅਕਤੂਬਰ:

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਵਿਸ਼ੇਸ਼ ਕਮੇਟੀ ਗਠਤ ਕਰਨ ਦੇ ਨਿਰਦੇਸ਼ ਦਿੱਤੇ, ਜੋ ਹੋਰਨਾਂ ਸੂਬਿਆਂ ਦਾ ਦੌਰਾ ਕਰਕੇ ਉੱਥੋਂ ਦੀਆਂ ਕਿਫ਼ਾਇਤੀ ਅਤੇ ਨਿਵੇਕਲੀਆਂ ਹੜ੍ਹ ਪ੍ਰਬੰਧਨ ਤਕਨੀਕਾਂ ਦਾ ਅਧਿਐਨ ਕਰੇਗੀ ਤਾਂ ਜੋ ਉਨ੍ਹਾਂ ਤਕਨੀਕਾਂ ਨੂੰ ਪੰਜਾਬ ਦੇ ਅਨੁਕੂਲ ਵਾਤਾਵਰਣ ਅਨੁਸਾਰ ਅਪਣਾਇਆ ਜਾ ਸਕੇ।

ਸਿੰਜਾਈ ਭਵਨ ਦੇ ਕਮੇਟੀ ਰੂਮ ਵਿਖੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਅਜਿਹੇ ਤੁਲਨਾਤਮਕ ਅਧਿਐਨ ਸੂਬੇ ਦੇ ਹੜ੍ਹ ਪ੍ਰਬੰਧਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਾਫ਼ੀ ਲਾਹੇਵੰਦ ਅਤੇ ਵਿਹਾਰਕ ਤਰੀਕੇ ਅਪਣਾਉਣ ਵਿੱਚ ਸਹਾਇਤਾ ਕਰਨਗੇ। ਅਗਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਸੁਰੱਖਿਆ ਅਤੇ ਗਾਰ ਕੱਢਣ ਸਬੰਧੀ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਸੂਬੇ ਭਰ ਵਿੱਚ ਹੜ੍ਹ ਰੋਕਥਾਮ ਅਤੇ ਜਲ ਪ੍ਰਬੰਧਨ ਲਈ ਚੱਲ ਰਹੇ ਅਤੇ ਪ੍ਰਸਤਾਵਿਤ ਉਪਾਵਾਂ ਦੀ ਵੀ ਸਮੀਖਿਆ ਕੀਤੀ।

ਬਾਊਪੁਰ ਆਈਲੈੰਡ ਵਿਖੇ ਵਾਰ-ਵਾਰ ਆਉਂਦੇ ਹੜ੍ਹਾਂ ਅਤੇ ਸਥਾਨਕ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਸਥਾਈ ਰਾਹਤ ਪ੍ਰਦਾਨ ਕਰਨ ਲਈ ਢੁਕਵੇਂ ਤਕਨੀਕੀ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪਾਣੀ ਭਰੇ ਇਲਾਕਿਆਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਥਾਈ ਹੱਲ ਯਕੀਨੀ ਬਣਾਉਣ ਲਈ ਦੀਰਘਕਾਲੀ ਪ੍ਰਾਜੈਕਟਾਂ ਦੀ ਯੋਜਨਾ ਉਲੀਕਣ ਅਤੇ ਲਾਗੂ ਕਰਨ ਲਈ ਕਿਹਾ।

ਸ੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਹੜ੍ਹ ਸੁਰੱਖਿਆ ਕਾਰਜ ਪੂਰੀ ਤਨਦੇਹੀ ਨਾਲ ਕੀਤੇ ਜਾਣ ਅਤੇ ਅਗਲੇ ਮਾਨਸੂਨ ਸੀਜ਼ਨ ਦੀ ਆਮਦ ਤੋਂ ਪਹਿਲਾਂ ਹੀ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖੇਤਰ ਵਿੱਚ ਚਲ ਰਹੇ ਕੰਮਾਂ ਦੀ ਨੇੜਿਓਂ ਨਿਗਰਾਨੀ ਕਰਨ ਅਤੇ ਟੈਂਡਰ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

ਗਾਰ ਕੱਢਣ ਸਬੰਧੀ ਪ੍ਰੋਗਰਾਮ ‘ਤੇ ਚਰਚਾ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਦਰਿਆਵਾਂ ਅਤੇ ਡਰੇਨਾਂ ਵਿੱਚ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਛੇਤੀ ਤੋਂ ਛੇਤੀ ਸ਼ੁਰੂ ਕੀਤੇ ਜਾਣ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਦਰਿਆਵਾਂ ਦੇ ਰਾਹ ਵਿੱਚ ਉੱਗੇ ਪੌਦਿਆਂ ਅਤੇ ਹੋਰ ਰੁਕਾਵਟਾਂ ਨੂੰ ਬਿਨਾਂ ਦੇਰੀ ਦੇ ਦੂਰ ਕੀਤਾ ਜਾਵੇ।ਨਾਜਾਇਜ਼ ਕਬਜ਼ਿਆਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਕਬਜ਼ਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ।

ਮੀਟਿੰਗ ਦੌਰਾਨ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪਏ ਪਾੜਾਂ ਨੂੰ ਪੂਰਨ ਸਬੰਧੀ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਜਲ ਸਰੋਤ ਮੰਤਰੀ ਨੇ ਇਨ੍ਹਾਂ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਖੇਤਰੀ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਡਿਜ਼ਾਈਨ) ਸ੍ਰੀ ਵਿਜੇ ਕੁਮਾਰ ਗਰਗ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...